ਕੰਨੂਰ (ਕੇਰਲਾ): ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਸਲਮਾਨਾਂ ਖ਼ਿਲਾਫ਼ ਕਥਿਤ ਟਿੱਪਣੀ ਨੂੰ ‘ਦੇਸ਼ ਵਿਰੋਧੀ’ ਕਰਾਰ ਦਿੱਤਾ ਅਤੇ ਚੋਣ ਕਮਿਸ਼ਨ ਨੂੰ ਉਨ੍ਹਾਂ (ਮੋਦੀ) ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ। ਸੂਬੇ ਦੇ ਉੱਤਰੀ ਜ਼ਿਲ੍ਹੇ ’ਚ ਇੱਕ ਚੋਣ ਰੈਲੀ ਦੌਰਾਨ ਅੱਜ ਮਾਰਕਸਵਾਦੀ ਨੇਤਾ ਨੇ ਕਿਹਾ ਕਿ ਮੋਦੀ ਨੇ ਵਿਸ਼ੇਸ਼ ਤੌਰ ’ਤੇ ਮੁਸਲਿਮ ਭਾਈਚਾਰੇ ਦਾ ਨਾਂ ਲੈ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਰਾਜਸਥਾਨ ’ਚ ਐਤਵਾਰ ਨੂੰ ਇੱਕ ਰੈਲੀ ’ਚ ਮੋਦੀ ਦੀ ਵਿਵਾਦਤ ਟਿੱਪਣੀ ਦਾ ਹਵਾਲਾ ਦਿੰਦਿਆਂ ਵਿਜਯਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਲੋਕਾਂ ਵਿੱਚ ਮੁਸਲਿਮ ਪ੍ਰਤੀ ਨਫ਼ਰਤ ਪੈਦਾ ਕਰਨ ਲਈ ਮਨਘੜਤ ਕਹਾਣੀਆਂ ਬਣਾ ਕੇ ਫਿਰਕੂ ਮੁਹਿੰਮ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਬਿਆਨ ‘ਪੂਰੀ ਤਰ੍ਹਾਂ ਦੇਸ਼ ਵਿਰੋਧੀ’ ਹੈ ਅਤੇ ਉਨ੍ਹਾਂ ਨੇ ਦੇਸ਼ ਦੇ ਇੱਕ ਖਾਸ ਫਿਰਕੇ ਨੂੰ ਅਪਮਾਨਿਤ ਕੀਤਾ ਹੈ। -ਪੀਟੀਆਈ