DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਸੀਂ ਵਿਕਾਸ ਦਾ ਸਮਰਥਨ ਕਰਦੇ ਹਾਂ, ਵਿਸਤਾਰਵਾਦ ਦਾ ਨਹੀਂ: ਮੋਦੀ

ਵੀਅਤਨਾਮ ਨੂੰ 30 ਕਰੋੜ ਅਮਰੀਕੀ ਡਾਲਰ ਦੇ ਕਰਜ਼ੇ ਦੀ ਸਹੂਲਤ ਮੁਹੱਈਆ ਕਰਾਉਣ ਦਾ ਫ਼ੈਸਲਾ
  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਅਤਨਾਮ ਦੇ ਆਪਣੇ ਹਮਰੁਤਬਾ ਫਾਮ ਮਿਨਹ ਚਿਨਹ ਨਾਲ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ। -ਫੋਟੋ: ਏਐੱਨਆਈ
Advertisement

ਨਵੀਂ ਦਿੱਲੀ, 1 ਅਗਸਤ

ਭਾਰਤ ਅਤੇ ਵੀਅਤਨਾਮ ਨੇ ਆਪਣੇ ਰਣਨੀਤਕ ਸਬੰਧਾਂ ਨੂੰ ਵਿਸਤਾਰ ਦੇਣ ਲਈ ਅੱਜ ਇਕ ਕਾਰਜਯੋਜਨਾ ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਯਮ ਆਧਾਰਤ ਹਿੰਦ-ਪ੍ਰਸ਼ਾਂਤ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਵਿਕਾਸ ਦਾ ਸਮਰਥਨ ਕਰਦਾ ਹੈ, ਵਿਸਤਾਰਵਾਦ ਦਾ ਨਹੀਂ। ਇਹ ਟਿੱਪਣੀ ਖੇਤਰ ਵਿੱਚ ਚੀਨ ਦੇ ਫੌਜੀ ਰੁਖ਼ ਪ੍ਰਤੀ ਚਿੰਤਾਵਾਂ ਵਿਚਾਲੇ ਆਈ ਹੈ।

Advertisement

ਮੋਦੀ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨ੍ਹ ਚਿਨ੍ਹ ਵਿਚਾਲੇ ਵਿਆਪਕ ਗੱਲਬਾਤ ਤੋਂ ਬਾਅਦ ਦੋਵੇਂ ਧਿਰਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਛੇ ਸਮਝੌਤਿਆਂ (ਐੱਮਓਯੂਜ਼) ’ਤੇ ਦਸਤਖ਼ਤ ਕੀਤੇ ਅਤੇ ਤਿੰਨ ਹੋਰ ਦਸਤਾਵੇਜ਼ਾਂ ਨੂੰ ਅੰਤਿਮ ਰੂਪ ਦਿੱਤਾ। ਇਹ ਫ਼ੈਸਲਾ ਵੀ ਲਿਆ ਗਿਆ ਕਿ ਭਾਰਤ ਵੱਲੋਂ ਵੀਅਤਨਾਮ ਨੂੰ 30 ਕਰੋੜ ਅਮਰੀਕੀ ਡਾਲਰ ਦੇ ਕਰਜ਼ੇ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ ਤਾਂ ਜੋ ਦੱਖਣ-ਪੂਰਬੀ ਏਸ਼ਿਆਈ ਦੇਸ਼ ਦੀ ਸਮੁੰਦਰੀ ਸੁਰੱਖਿਆ ਮਜ਼ਬੂਤ ਕੀਤੀ ਜਾ ਸਕੇ। ਇਸ ਦੌਰਾਨ ਡਿਜੀਟਲ ਭੁਗਤਾਨ ਕੁਨੈਕਟੀਵਿਟੀ ਸ਼ੁਰੂ ਕਰਨ ਲਈ ਦੋਵੇਂ ਦੇਸ਼ਾਂ ਦੇ ਕੇਂਦਰੀ ਬੈਂਕਾਂ ਵਿਚਾਲੇ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ। ਚਿਨ੍ਹ ਮੰਗਲਵਾਰ ਰਾਤ ਨੂੰ ਤਿੰਨ ਦਿਨਾ ਦੌਰੇ ’ਤੇ ਦਿੱਲੀ ਪਹੁੰਚੇ ਸਨ। ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਦੋਵੇਂ ਦੇਸ਼ਾਂ ਵਿਚਾਲੇ ਵਿਆਪਕ ਰਣਨੀਤਕ ਸਬੰਧਾਂ ਨੂੰ ਹੋਰ ਅੱਗੇ ਵਧਾਉਣਾ ਹੈ। ਦੋਵੇਂ ਪ੍ਰਧਾਨ ਮੰਤਰੀਆਂ ਨੇ ਨਾ ਤਰਾਂਗ ਸਥਿਤ ਟੈਲੀਕਮਿਊਨਿਕੇਸ਼ਨ ਯੂਨੀਵਰਸਿਟੀ ਵਿੱਚ ਇਕ ਆਰਮੀ ਸਾਫਟਵੇਅਰ ਪਾਰਕ ਦਾ ਡਿਜੀਟਲ ਤਰੀਕੇ ਨਾਲ ਉਦਘਾਟਨ ਕੀਤਾ। ਇਸ ਨੂੰ ਨਵੀਂ ਦਿੱਲੀ ਦੀ ਵਿਕਾਸ ਸਹਾਇਤਾ ਨਾਲ ਬਣਾਇਆ ਗਿਆ ਹੈ। -ਪੀਟੀਆਈ

ਸੋਨੀਆ ਤੇ ਖੜਗੇ ਨੇ ਵੀ ਫਾਮ ਨਾਲ ਕੀਤੀ ਮੁਲਾਕਾਤ

ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਵੀ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨਹ ਚਿਨਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਭਾਰਤੀ ਤੇ ਵੀਅਤਨਾਮ ਵਿਚਾਲੇ ਸਬੰਧਾਂ ਨੂੰ ਵਧੇਰੇ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ ਗਈ। ਇਸ ਮੌਕੇ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਆਗੂ ਗੌਰਵ ਗੋਗੋਈ ਵੀ ਮੌਜੂਦ ਸਨ।

Advertisement
×