ਲਖੀਮਪੁਰ ਖੀਰੀ ਹਿੰਸਾ ਸਬੰਧੀ ਆਸ਼ੀਸ਼ ਮਿਸ਼ਰਾ ਸਣੇ 14 ਖ਼ਿਲਾਫ਼ ਦੋਸ਼ ਆਇਦ : The Tribune India

ਲਖੀਮਪੁਰ ਖੀਰੀ ਹਿੰਸਾ ਸਬੰਧੀ ਆਸ਼ੀਸ਼ ਮਿਸ਼ਰਾ ਸਣੇ 14 ਖ਼ਿਲਾਫ਼ ਦੋਸ਼ ਆਇਦ

ਲਖੀਮਪੁਰ ਖੀਰੀ ਹਿੰਸਾ ਸਬੰਧੀ ਆਸ਼ੀਸ਼ ਮਿਸ਼ਰਾ ਸਣੇ 14 ਖ਼ਿਲਾਫ਼ ਦੋਸ਼ ਆਇਦ

ਲਖੀਮਪੁਰੀ ਖੀਰੀ, 6 ਦਸੰਬਰ

ਅਕਤੂਬਰ 2021 ਵਿੱਚ ਤਿਕੋਨੀਆ ਵਿੱਚ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ 14 ਮੁਲਜ਼ਮਾਂ ਖ਼ਿਲਾਫ਼ ਲਖੀਮਪੁਰ ਖੀਰੀ ਦੀ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ।ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਦੀ ਅਦਾਲਤ ਵਿੱਚ ਜਿਨ੍ਹਾਂ ਮੁਲਜ਼ਮਾਂ ’ਤੇ ਦੋਸ਼ ਆਇਦ ਕੀਤੇ ਗਏ, ਉਨ੍ਹਾਂ ਵਿੱਚ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ਼ ਕਾਲੇ, ਸਤਿਅਮ ਉਰਫ਼ ਸੱਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਰਾਣਾ, ਵਰਿੰਦਰ ਸ਼ੁਕਲਾ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ। ਵਰਿੰਦਰ ਸ਼ੁਕਲਾ 'ਤੇ ਭਾਰਤੀ ਦੰਡਾਵਲੀ ਦੀ ਧਾਰਾ 201 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਬਾਕੀਆਂ 'ਤੇ ਭਾਰਤੀ ਦੰਡਾਵਲੀ ਦੀ ਧਾਰਾ 147, 148, 149, 302, 307, 326, 427 ਅਤੇ 120 (ਬੀ) ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 177 ਦੇ ਤਹਿਤ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਆਸ਼ੀਸ਼ ਮਿਸ਼ਰਾ, ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਸੱਤਿਆ ਪ੍ਰਕਾਸ਼ ਤ੍ਰਿਪਾਠੀ, ਲਤੀਫ ਕਾਲੇ ਅਤੇ ਸੁਮਿਤ ਜੈਸਵਾਲ ਖ਼ਿਲਾਫ਼ ਵੀ ਆਰਮਜ਼ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All