ਕੇਂਦਰੀ ਗ੍ਰਹਿ ਮੰਤਰਾਲੇ ਨੇ ਐੱਸਕੇਐੱਮ ਨੂੰ ਭੇਜਿਆ ਪੱਤਰ: ਮੋਰਚੇ ਦੀ ਮੀਟਿੰਗ ਜਾਰੀ, 9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਐੱਸਕੇਐੱਮ ਨੂੰ ਭੇਜਿਆ ਪੱਤਰ: ਮੋਰਚੇ ਦੀ ਮੀਟਿੰਗ ਜਾਰੀ, 9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਹੋ ਸਕਦੀ ਹੈ ਘਰ ਵਾਪਸੀ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 7 ਦਸੰਬਰ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ‌ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ। ਇਸ ਪੱਤਰ ਬਾਰੇ ਵਿਸਥਾਰ ਨਾਲ ਜਾਣਕਾਰੀ ਮੀਟਿੰਗ ਸਮਾਪਤੀ ਬਾਅਦ ਮੀਡੀਆ ਨੂੰ ਦਿੱਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ 9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਘਰ ਵਾਪਸੀ ਹੋ ਸਕਦੀ ਹੈ ਤੇ ਵਾਪਸੀ ’ਤੇ ਫ਼ਤਹਿ ਮਾਰਚ ਨਾਲ ਕਿਸਾਨ ਘਰਾਂ ਨੂੰ ਵਾਪਸ ਜਾਣਗੇ। ਮੀਟਿੰਗ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ। ਕਿਸਾਨਾਂ ਵਿੱਚ ਗੁੱਸਾ ਹੈ ਕਿ ਸਰਕਾਰ ਵੱਲੋਂ ਖੇਤੀ ਕਾਨੂੰਨ ਤਾਂ ਵਾਪਸ ਲੈ ਲਏ ਗਏ ਹਨ ਪਰ ਉਸ ਤੋਂ ਬਾਅਦ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਕਿਸੇ ਨਾਲ ਸੰਪਰਕ ਨਹੀਂ ਕੀਤਾ ਗਿਆ। ਉਹ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨਾਂ ’ਤੇ ਦਰਜ ਮਾਮਲੇ ਰੱਦ ਕਰਨ ਤੇ ਸ਼ਹੀਦ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All