
ਠਾਣੇ (ਮਹਾਰਾਸ਼ਟਰ), 18 ਮਾਰਚ
ਮਹਾਰਾਸ਼ਟਰ ਦੇ ਨਾਸਿਕ ਦੇ ਡਿੰਡੋਰੀ ਤੋਂ ਮੁੰਬਈ ਤੱਕ ਕਿਸਾਨਾਂ ਦੇ ਪੈਦਲ ਮਾਰਚ ਵਿੱਚ ਹਿੱਸਾ ਲੈਣ ਵਾਲੇ 58 ਸਾਲਾ ਕਿਸਾਨ ਦੀ ਬੀਤੀ ਰਾਤ ਠਾਣੇ ਜ਼ਿਲ੍ਹੇ ਦੇ ਸ਼ਾਹਪੁਰ ਵਿੱਚ ਮੌਤ ਹੋ ਗਈ। ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਅਜੀਤ ਨਵਾਲੇ ਨੇ ਦੱਸਿਆ ਕਿ ਨਾਸਿਕ ਦੇ ਡਿੰਡੋਰੀ ਨੇੜੇ ਪਿੰਡ ਦੇ ਰਹਿਣ ਵਾਲੇ ਪੁੰਡਲਿਕ ਜਾਧਵ ਨੂੰ ਸ਼ਾਹਪੁਰ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਨਵਾਲੇ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ 'ਤੇ ਫੈਸਲਾ ਲੈਣ 'ਚ ਹੋ ਰਹੀ ਦੇਰੀ ਕਾਰਨ ਮੌਤ ਹੋਈ ਹੈ। ਉਨ੍ਹਾਂ ਹੋਰ ਮੰਗਾਂ ਦੇ ਨਾਲ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ