ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਤਰਨ ਤਾਰਨ, 22 ਅਕਤੂਬਰ

ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਅੱਜ ਤਰਨ ਤਾਰਨ ਦੇ ਪਿੰਡ ਚੀਮਾ ਵਿਚ ਲਖਬੀਰ ਸਿੰਘ ਦੇ ਘਰ ਪੁੱਜੀ। ਇਸ ਤੋਂ ਇਲਾਵਾ ਟੀਮ ਵਲੋਂ ਪਿੰਡ ਹਵੇਲੀਆਂ ਦਾ ਵੀ ਦੌਰਾ ਕੀਤਾ ਗਿਆ ਤੇ ਪਰਗਟ ਸਿੰਘ ਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ ਗਈ। ਦੱਸਣਾ ਬਣਦਾ ਹੈ ਕਿ ਲਖਬੀਰ ਸਿੰਘ ਨੇ ਵੀਡੀਓ ਵਿਚ ਪਰਗਟ ਸਿੰਘ ਦਾ ਮੋਬਾਈਲ ਨੰਬਰ ਦੱਸਿਆ ਸੀ ਜਿਸ ਆਧਾਰ ’ਤੇ ਪੁੱਛਗਿੱਛ ਕੀਤੀ ਗਈ। ਸੋਨੀਪਤ ਦੀ ਵਿਸ਼ੇਸ਼ ਜਾਂਚ ਟੀਮ ਨੇ 40 ਮਿੰਟ ਲਖਬੀਰ ਦੀ ਪਤਨੀ ਤੇ ਭੈਣ ਤੋਂ ਪੁੱਛਗਿੱਛ ਕੀਤੀ ਤੇ ਬਿਆਨ ਲਏ। ਇਸ ਤੋਂ ਇਲਾਵਾ ਟੀਮ ਵਲੋਂ ਹਵੇਲੀਆਂ ਵਿੱਚ ਪਰਗਟ ਦੇ ਪਰਿਵਾਰ ਤੋਂ ਇਕ ਘੰਟਾ ਪੁੱਛਗਿੱਛ ਕੀਤੀ ਗਈ। ਪੁਲੀਸ ਨੇ ਪਿੰਡ ਵਾਸੀਆਂ ਤੋਂ ਇਹ ਵੀ ਪਤਾ ਕਰਨ ਦਾ ਯਤਨ ਕੀਤਾ ਕਿ ਦੋਵੇਂ ਕਿਸ ਤਰ੍ਹਾਂ ਇਕ ਦੂਜੇ ਨੂੰ ਜਾਣਦੇ ਸਨ।-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All