ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਨੇ ਦਮ ਤੋੜਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 23 ਫਰਵਰੀ ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ...
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਫਰਵਰੀ

Advertisement

ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ।

ਬਠਿੰਡਾ (ਮਨੋਜ ਸ਼ਰਮਾ) ਦਰਸ਼ਨ ਸਿੰਘ ਬਰਾੜ ਬਠਿੰਡਾ ਦੇ ਪਿੰਡ ਅਮਰਗੜ੍ਹ ਦਾ ਸੀ ਤੇ ਉਸ ਦੀ ਉਮਰ 60 ਸਾਲ ਦੇ ਕਰੀਬ ਸੀ। ਉਹ ਬੀਕੇਯੂ ਸਿੱਧੂਪੁਰ ਦੇ ਪਿੰਡ ਪ੍ਰਧਾਨ ਲਖਵੀਰ ਸਿੰਘ ਦਾ ਚਾਚੇਰਾ ਭਰਾ ਸੀ। ਉਸ ਦੇ ਪਰਿਵਾਰ ਵਿੱਚ ਲੜਕਾ ਅਤੇ ਲੜਕੀ ਹਨ। ਉਸ ਦੇ ਪੁੱਤ ਲਵਪ੍ਰੀਤ ਸਿੰਘ ਦਾ 15 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕਿਸਾਨ ਸੰਘਰਸ਼ ਵਿੱਚ ਲੱਡੂ ਲੈ ਕਿ ਪੁੱਜਾ ਸੀ।

Advertisement
Show comments