ਨਵੀਂ ਦਿੱਲੀ, 10 ਅਕਤੂਬਰ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਦੋਸ਼ ਲਾਇਆ ਹੈ ਕਿ ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਨਾ ਸਿਰਫ ‘ਅਨੈਤਿਕ ਅਤੇ ਗਲਤ ਧਾਰਨਾ’ ਪੈਦਾ ਕਰ ਰਹੀ ਹੈ ਬਲਕਿ ‘ਖਤਰਨਾਕ’ ਵੀ ਹੈ।