ਭਵਾਨੀਗੜ੍ਹ: ਕਿਸਾਨਾਂ ਦੇ ਵਿਰੋਧ ਕਾਰਨ ਕੁਰਕੀ ਕਰਨ ਆਏ ਅਧਿਕਾਰੀ ਬੇਰੰਗ ਪਰਤੇ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਮਾਰਚ ਇਥੋਂ ਨੇੜਲੇ ਪਿੰਡ ਹਰਕਿਸ਼ਨਪੁਰਾ ਵਿਖੇ ਕਿਸਾਨ ਦੇ ਖੇਤ ਦੀ ਕੁਰਕੀ ਕਰਨ ਆਏ ਮਾਲ ਵਿਭਾਗ ਦੇ ਮੁਲਾਜ਼ਮਾਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਘਿਰਾਓ ਕੀਤਾ ਗਿਆ। ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 21 ਮਾਰਚ
Advertisement
ਇਥੋਂ ਨੇੜਲੇ ਪਿੰਡ ਹਰਕਿਸ਼ਨਪੁਰਾ ਵਿਖੇ ਕਿਸਾਨ ਦੇ ਖੇਤ ਦੀ ਕੁਰਕੀ ਕਰਨ ਆਏ ਮਾਲ ਵਿਭਾਗ ਦੇ ਮੁਲਾਜ਼ਮਾਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਘਿਰਾਓ ਕੀਤਾ ਗਿਆ। ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਆਗੂ ਕਰਮ ਚੰਦ ਪੰਨਵਾਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਅੱਜ ਪਿੰਡ ਹਰਕਿਸ਼ਨਪੁਰਾ ਦੇ ਦੋ ਕਿਸਾਨ ਹਰਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਦੀ ਦੋ ਏਕੜ ਜ਼ਮੀਨ ਦੀ ਕੁਰਕੀ ਦੇ ਹੁਕਮ ਤਹਿਤ ਪਿੰਡ ਵਿੱਚ ਪਹੁੰਚੇ ਮਾਲ ਵਿਭਾਗ ਦੇ ਮੁਲਾਜ਼ਮਾਂ ਦਾ ਘਿਰਾਓ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰਜ਼ੇ ਦੀ ਮਾਰ ਵਿੱਚ ਆਏ ਕਿਸੇ ਵੀ ਕਿਸਾਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾਂ ਦੇ ਵਿਰੋਧ ਕਾਰਨ ਮਾਲ ਵਿਭਾਗ ਦੇ ਮੁਲਾਜ਼ਮ ਪਰਤ ਗਏ।
Advertisement