DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਵਾਨੀਗੜ੍ਹ: ਕਿਸਾਨਾਂ ਨੇ ਸੜਕਾਂ ’ਤੇ ਟਰੈਕਟਰ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਭਾਰੀ ਗਿਣਤੀ ਵਿੱਚ ਟਰੈਕਟਰ ਖੜ੍ਹੇ ਕਰਕੇ 'ਵਿਸ਼ਵ ਵਪਾਰ ਸੰਗਠਨ' ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ਼ ਗਿੱਲ ਦੇ...
  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ’ਚ ਕਿਸਾਨ ਟਰੈਕਟਰ ਮਾਰਚ ’ਚ ਸ਼ਿਰਕਤ ਕਰਦੇ ਹੋਏ।
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 26 ਫਰਵਰੀ

Advertisement

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਭਾਰੀ ਗਿਣਤੀ ਵਿੱਚ ਟਰੈਕਟਰ ਖੜ੍ਹੇ ਕਰਕੇ 'ਵਿਸ਼ਵ ਵਪਾਰ ਸੰਗਠਨ' ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ਼ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈਕੇ ਚੰਨੋਂ ਤੱਕ ਸੈਂਕੜੇ ਟਰੈਕਟਰ ਖੜ੍ਹੇ ਕਰਕੇ ਪ੍ਰਦਰਸਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ਉੱਤੇ ਢਾਹੇ ਗਏ ਜ਼ਬਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ। ਇਸ ਮੌਕੇ ਕਿਸਾਨ ਆਗੂ ਕਰਮ ਸਿੰਘ ਬਲਿਆਲ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ, ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ ਬਾਲਦ, ਕਰਮਜੀਤ ਸਿੰਘ ਨਦਾਮਪੁਰ,ਕਸ਼ਮੀਰ ਸਿੰਘ ਘਰਾਚੋਂ, ਮਹਿੰਦਰ ਸਿੰਘ ਮਾਝੀ, ਕੁਲਤਾਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ ਨਦਾਮਪੁਰ ਅਤੇ ਗੋਬਿੰਦਰ ਸਿੰਘ ਹਾਜ਼ਰ ਸਨ।

Advertisement
×