Dallewal ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ, 14 ਫਰਵਰੀ ਨੂੰ ਹੋਣ ਵਾਲੀ ਬੈਠਕ ਤੱਕ ਮਰਨ ਵਰਤ ਜਾਰੀ ਰੱਖਣਗੇ
ਡਾਕਟਰਾਂ ਦੀ ਟੀਮ ਨੇ ਕਿਸਾਨ ਆਗੂ ਨੂੰ ਡਰਿੱਪ ਲਾਈ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜਨਵਰੀ
Advertisement
ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੇਂਦਰ ਸਰਕਾਰ ਵੱਲੋਂ 14 ਫਰਵਰੀ ਲਈ ਦਿੱਤੇ ਗੱਲਬਾਤ ਦੇ ਸੱਦੇ ਮਗਰੋਂ ਮੈਡੀਕਲ ਏਡ ਲੈਣ ਲਈ ਰਾਜ਼ੀ ਹੋ ਗਏ ਹਨ। ਖਨੌਰੀ ਬਾਰਡਰਾਂ ’ਤੇ ਮੌਜੁੂਦ ਡਾਕਟਰਾਂ ਦੀ ਟੀਮ ਨੇ ਲੰਘੀ ਅੱਧੀ ਰਾਤ ਤੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਡਰਿਪ ਲਾ ਦਿੱਤੀ ਗਈ ਹੈ। ਉਂਝ ਡੱਲੇਵਾਲ ਨੇ ਕਿਹਾ ਕਿ ਉਹ ਅਗਲੇ ਮਹੀਨੇ ਹੋਣ ਵਾਲੀ ਬੈਠਕ ਤੱਕ ਮਰਨ ਵਰਤ ਜਾਰੀ ਰੱਖਣਗੇ।
Advertisement