ਪਟਿਆਲਾ ’ਚ ਕੈਪਟਨ ਦੀ ਰਿਹਾਇਸ਼ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਮੌਤ
ਪਟਿਆਲਾ, 19 ਫਰਵਰੀ ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ। ਨਰਿੰਦਰਪਾਲ 17 ਫਰਵਰੀ ਨੂੰ...
Advertisement
ਪਟਿਆਲਾ, 19 ਫਰਵਰੀ
ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ। ਨਰਿੰਦਰਪਾਲ 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ 'ਤੇ ਪੁੱਜਾ ਸੀ ਕਿ ਐਤਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਸ ਨੇ ਆਪਣੇ ਸਾਥੀ ਕਿਸਾਨਾਂ ਨੂੰ ਉਸ ਨੂੰ ਵਾਪਸ ਪਿੰਡ ਲੈ ਜਾਣ ਲਈ ਕਿਹਾ। ਪਿੰਡ ਨੂੰ ਜਾਂਦੇ ਸਮੇਂ ਉਸ ਦੀ ਹਾਲਤ ਵਿਗੜ ਗਈ। ਨਰਿੰਦਰਪਾਲ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਟਿਆਲਾ ਦੇ ਪਿੰਡ ਬਠੋਈ ਕਲਾਂ ਦੇ ਵਸਨੀਕ ਮ੍ਰਿਤਕ ਕਿਸਾਨ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ।
Advertisement
Advertisement
×