ਖਨੌਰੀ ਬਾਰਡਰ ਉੱਤੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਮੌਤ
ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜਿਆ
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 12 ਜਨਵਰੀ
Advertisement
ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਦਸ ਮਹੀਨਿਆਂ ਤੋਂ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇਹ ਢਾਬੀ ਗੁੱਜਰਾਂ ਬਾਰਡਰ ਉੱਤੇ ਲਿਆ ਕੇ ਸ਼ਰਧਾਂਜਲੀ ਦੇਣ ਉਪਰੰਤ ਸਸਕਾਰ ਲਈ ਬਜ਼ੁਰਗ ਦੇ ਪਿੰਡ ਲਿਜਾਈ ਜਾਵੇਗੀ। ਢਾਬੀ ਗੁੱਜਰਾਂ ਬਾਰਡਰ ਦੇ ਪ੍ਰਬੰਧਕਾਂ ਨੇ ਦੱਸਿਆ ਹੈ ਕਿ ਜੱਗਾ ਸਿੰਘ (80) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ, ਪੰਜ ਪੁੱਤਰਾਂ ਤੇ ਇੱਕ ਧੀ ਦਾ ਪਿਤਾ ਸੀ। ਉਹ ਪਿਛਲੇ 10 ਮਹੀਨਿਆਂ ਤੋਂ ਉਕਤ ਮੋਰਚੇ ’ਤੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਸੀ। ਕੁਝ ਦਿਨ ਪਹਿਲਾਂ ਉਹ ਬਿਮਾਰ ਹੋਣ ਉਪਰੰਤ ਬਜ਼ੁਰਗ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ, ਜਿੱਥੇ ਦੌਰਾਨ ਅੱਜ ਉਸ ਦੀ ਮੌਤ ਹੋ ਗਈ ਹੈ। ਬਜ਼ੁਰਗ ਦਾ ਅੰਤਿਮ ਸੰਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਕੀਤਾ ਜਾਵੇਗਾ।
Advertisement