ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 1 ਜੂਨ
ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਜ਼ਿਲ੍ਹਾ ਪ੍ਰਧਾਨ ਅਤੇ ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ਸਿੰਘ ‘ਤੇ ਇੱਥੇ ਦੋ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪੁਲੀਸ ਨੇ ਅੱਜ ਦੱਸਿਆ ਕਿ ਇਹ ਹਮਲਾ ਮੰਗਲਵਾਰ ਰਾਤ ਉਸ ਸਮੇਂ ਹੋਇਆ ਜਦੋਂ ਦਿਲਬਾਗ ਸਿੰਘ ਗੋਲਾ ਕੋਤਵਾਲੀ ਇਲਾਕੇ ਦੇ ਅਲੀਗੰਜ-ਮੁਡਾ ਰੋਡ ਤੋਂ ਆਪਣੀ ਐੱਸਯੂਵੀ ਵਿੱਚ ਘਰ ਪਰਤ ਰਿਹਾ ਸੀ ਤਾਂ ਦੋ ਵਿਅਕਤੀਆਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਇਸ ਹਮਲੇ ਵਿੱਚ ਦਿਲਬਾਗ ਸਿੰਘ ਨੂੰ ਕੋਈ ਸੱਟ ਨਹੀਂ ਲੱਗੀ।