ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਗੁੱਜਰਵਾਲ ਨੂੰ ਜੋਧਾਂ ਪੁਲੀਸ ਨੇ ਹਿਰਾਸਤ ਵਿਚ ਲਿਆ
ਕੋਈ ਕਿਸਾਨ ਆਗੂ ਸੁਧਾਰ ਪੁਲੀਸ ਦੇ ਹੱਥ ਨਹੀਂ ਆਇਆ
Advertisement
ਸੰਤੋਖ ਗਿੱਲ
ਗੁਰੂਸਰ ਸੁਧਾਰ, 4 ਮਾਰਚ
Advertisement
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਚੰਡੀਗੜ੍ਹ ਵਿੱਚ ਭਲਕੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਨੂੰ ਅਸਫਲ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨ ਆਗੂਆਂ ਦੀ ਫੜੋ-ਫੜੀ ਦਾ ਸਿਲਸਿਲਾ ਜਾਰੀ ਹੈ।
ਇਸੇ ਕੜੀ ਵਿਚ ਥਾਣਾ ਜੋਧਾਂ ਦੀ ਪੁਲੀਸ ਨੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੂੰ ਤੜਕਸਾਰ ਕਰੀਬ ਤਿੰਨ ਵਜੇ ਨਾਰੰਗਵਾਲ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ।
ਥਾਣਾ ਮੁਖੀ ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਤੜਕਸਾਰ ਨਾਰੰਗਵਾਲ ਵਿੱਚ ਛਾਪੇਮਾਰੀ ਦੌਰਾਨ ਕਿਸਾਨ ਆਗੂ ਹਰਨੇਕ ਸਿੰਘ ਗੁੱਜਰਵਾਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਨੂੰ ਹਾਲੇ ਤੱਕ ਥਾਣਾ ਜੋਧਾਂ ਵਿੱਚ ਹੀ ਰੱਖਿਆ ਹੋਇਆ ਹੈ। ਇਸ ਦੌਰਾਨ ਥਾਣਾ ਸੁਧਾਰ ਪੁਲੀਸ ਦੇ ਹੱਥ ਕੋਈ ਕਿਸਾਨ ਆਗੂ ਨਹੀਂ ਆਇਆ ਹੈ।
Advertisement