DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmer Protest: ਮੰਗਾਂ ਦੀ ਪੂਰਤੀ ਲਈ Pandher ਵੱਲੋਂ ਕਿਸਾਨ ਜਥੇਬੰਦੀਆਂ ਨੂੰ ਚਿੱਠੀ ਲਿਖ ਕੇ ਮੁੜ ਇਕਜੁੱਟਤਾ ਦਾ ਸੱਦਾ

ਸਰਵਣ ਸਿੰਘ ਪੰਧੇਰ ਨੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਏਕਤਾ ਨੂੰ ਬੇਹੱਦ ਜ਼ਰੂਰੀ ਕਰਾਰ ਦਿੱਤਾ
  • fb
  • twitter
  • whatsapp
  • whatsapp
featured-img featured-img
ਸੰਭੂ ਬਾਰਡਰ ’ਤੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ।
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਦਸੰਬਰ

Farmer Protest: ਬੀਤੇ ਦਸ ਮਹੀਨਿਆਂ ਤੋਂ ਢਾਬੀ ਗੁਜਰਾਂ ਤੇ ਸ਼ੰਭੂ ਬਾਰਡਰ 'ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਵੱਡਾ ਫੈਸਲਾ ਕਰਦਿਆਂ ਅੱਜ ਇਕ ਪੱਤਰ ਲਿਖ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਸ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਏਕਤਾ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਕਿਸਾਨੀ ਮੰਗਾਂ ਮਨਵਾਉਣ ਲਈ ਇਕਮੁੱਠਤਾ ਤੇ ਇਕਜੁੱਟਤਾ ਬੇਹੱਦ ਜ਼ਰੂਰੀ ਹੈ।

ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਲਿਖੀ ਗਈ ਚਿੱਠੀ।
ਕਿਸਾਨ ਮਜ਼ਦੂਰ ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਲਿਖੀ ਗਈ ਚਿੱਠੀ।

ਐਤਵਾਰ ਨੂੰ ਇੱਥੇ ਸ਼ੰਭੂ ਬਾਰਡਰ 'ਤੇ  ਇਕ ਪ੍ਰੈਸ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ ਇਸ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਤਾਂ 10 ਮਹੀਨੇ ਪਹਿਲਾਂ ਇਹ ਕਿਸਾਨ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਵੀ ਸਮੂਹ ਜਥੇਬੰਦੀਆਂ ਦਰਮਿਆਨ ਏਕਤਾ ਦੇ ਜਤਨ ਜੁਟਾਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਯਤਨ ਨੇਪਰੇ ਨਹੀਂ ਸਨ ਚੜ੍ਹੇ ਪਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ 12 ਮੰਗਾਂ ਦੀ ਪੂਰਤੀ ਨੂੰ ਲੈ ਕੇ ਕੀਤੇ ਜਾ ਰਹੇ ਇਸ ਸੰਘਰਸ਼ ਦੀ ਚੜ੍ਹਦੀ ਕਲਾ ਲਈ ਸਮੁੱਚੀ ਏਕਤਾ ਸਬੰਧੀ ਯਤਨ ਜਾਰੀ ਰੱਖਦਿਆਂ ਉਹ ਮੁੜ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਨੂੰ ਏਕਤਾ ਦਾ ਸੱਦਾ ਦਿੰਦੇ ਹਨ।

Advertisement

ਇਹ ਵੀ ਪੜ੍ਹੋ: 

Farmer Protest: Dallewal ਨੂੰ ਮਿਲਣ ਢਾਬੀ ਗੁਜਰਾਂ ਬਾਰਡਰ ਪੁੱਜੇ DGP ਗੌਰਵ ਯਾਦਵ, ਮਰਨ ਵਰਤ ਤੋੜਨ ਦੀ ਕੀਤੀ ਅਪੀਲ

Video: ਸ਼ੰਭੂ ਬਾਰਡਰ: ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਜਥਾ ਵਾਪਸ ਸੱਦਿਆ

ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਵੱਧ ਕੀਮਤੀ ਸੀ: ਡੱਲੇਵਾਲ

ਇਸ ਤਰ੍ਹਾਂ ਇਹ ਆਪਣੇ ਆਪ ਵਿੱਚ ਵੱਡੀ ਖ਼ਬਰ ਹੈ, ਉਥੇ ਹੀ 10 ਮਹੀਨਿਆਂ ਤੋਂ ਹਕੂਮਤ ਨਾਲ ਲੜਦੇ ਆ ਰਹੇ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਏਕੇ ਲਈ ਪਹਿਲ ਕਦਮੀ ਕਰ ਕੇ ਖੁਲ੍ਹਦਿਲੀ ਦਿਖਾਉਣਾ ਵੀ ਆਪਣੇ ਆਪ ਵਿਚ ਬਹੁਤ ਅਹਿਮ ਗੱਲ ਹੈ। ਦੱਸਣਯੋਗ ਹੈ ਕਿ ਸਰਵਣ ਸਿੰਘ ਪੰਧੇਰ ਵੱਲੋਂ ਐਸਕੇਐਮ ਨੂੰ ਇਹ ਪੱਤਰ 12 ਦਸੰਬਰ ਨੂੰ ਲਿਖਿਆ ਗਿਆ ਸੀ, ਜੋ ਮੀਡੀਆ ਲਈ ਜਾਰੀ ਅੱਜ ਕੀਤਾ ਗਿਆ ਹੈ।
Advertisement
×