Farmer protest: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬ
Farmers' protest: SC seeks compliance report from Punjab over Dallewal's health, safety; ਸਿਖਰਲੀ ਅਦਾਲਤ ਨੇ ਡੱਲੇਵਾਲ ਦੀ ਜਾਨ ਦੀ ਰਾਖੀ ਬਾਰੇ ਹੁਕਮਾਂ ਦੇ ਮਾਮਲੇ ਵਿਚ ਅਦਾਲਤੀ ਮਾਣਹਾਨੀ ਬਾਰੇ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ ਹੁਕਮ
ਬੈਂਚ ਵਿਚ ਜਸਟਿਸ ਸੂਰਿਆ ਕਾਂਤ (Justice Surya Kant) ਨਾਲ ਜਸਟਿਸ ਸੁਧਾਂਸ਼ੂ ਧੂਲੀਆ (Justice Sudhanshu Dhulia) ਵੀ ਸ਼ਾਮਲ ਹਨ। ਬੈਂਚ ਨੇ ਕਿਹਾ, "ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸਦੀ ਪਾਲਣਾ ਨਹੀਂ ਕਰ ਰਹੇ ਹੋ।" ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦੇ ਹੋਏ ਬੈਂਚ ਨੇ ਕਿਹਾ, "ਅਸੀਂ ਇਹ ਦੇਖਣ ਲਈ ਬਹੁਤ ਉਤਸੁਕ ਹਾਂ ਕਿ ਤੁਸੀਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਅਸੀਂ ਜ਼ਿਆਦਾ ਕੁਝ ਨਹੀਂ ਕਹਿ ਰਹੇ ਪਰ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨਿੱਚਰਵਾਰ ਨੂੰ ਹੋਵੇਗੀ।"
ਦੱਸਣਯੋਗ ਹੈ ਕਿ ਡੱਲੇਵਾਲ ਬੀਤੀ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਢਾਬੀ ਗੁਜਰਾਂ/ਖਨੌਰੀ ਸਰਹੱਦ ਉਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਹਨ। ਇਹ 70 ਸਾਲਾ ਆਗੂ ਕੈਂਸਰ ਦਾ ਮਰੀਜ਼ ਵੀ ਹੈ।
ਮਾਮਲੇ ਦੀ ਸੁਣਵਾਈ 2 ਜਨਵਰੀ, 2025 ਤੱਕ ਮੁਲਤਵੀ ਕਰਦੇ ਹੋਏ ਸੁਪਰੀਮ ਕੋਰਟ ਨੇ ਮੁੱਖ ਸਕੱਤਰ ਅਤੇ ਮੈਡੀਕਲ ਬੋਰਡ ਦੇ ਚੇਅਰਪਰਸਨ ਤੋਂ ਡੱਲੇਵਾਲ ਦੀ ਸਿਹਤ ਦੀ ਸਥਿਰਤਾ ਬਾਰੇ ਇੱਕ ਨਵੀਂ ਮੈਡੀਕਲ ਰਿਪੋਰਟ ਮੰਗੀ ਸੀ, ਨਾਲ ਹੀ ਉਨ੍ਹਾਂ ਦੀ ਸਿਹਤ ਨੂੰ ਹੋਣ ਵਾਲੇ ਕਿਸੇ ਵੀ ਅਟੱਲ ਨੁਕਸਾਨ ਨੂੰ ਰੋਕਣ ਲਈ ਇਸ ਦੌਰਾਨ ਚੁੱਕੇ ਗਏ ਜ਼ਰੂਰੀ ਕਦਮਾਂ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ ਸੀ। -ਆਈਏਐਨਐਸ