ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Farmer Protest: ਕਿਸਾਨ ਜਥੇਬੰਦੀਆਂ ਵਿੱਚ ਤਾਲਮੇਲਵੇਂ ਸੰਘਰਸ਼ ਨੂੰ ਲੈ ਕੇ ਗੱਲ ਅੱਗੇ ਵਧੀ

Farmer Protest: Progress in talks on coordinated struggle among farmer organizations
ਮੀਟਿੰਗ ਵਿਚ ਹੋਏ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ।
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਲਦ ਸੱਦੀ ਜਾਵੇਗੀ ਅਗਲੀ ਮੀਟਿੰਗ; ਅੱਜ ਦੀ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਦੀ ਗ਼ੈਰਹਾਜ਼ਰੀ ਕਾਰਨ ਨਹੀਂ ਹੋ ਸਕਿਆ ਕੋਈ ਠੋਸ ਫ਼ੈਸਲਾ

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 12 ਫਰਵਰੀ

Farmer Protest: ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਿੱਚ ਏਕੇ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਰਵਣ ਸਿੰਘ ਪੰਧੇਰ ਸਣੇ ਸੱਤ ਮੈਂਬਰੀ ਵਫ਼ਦ ਮੌਜੂਦ ਰਿਹਾ।

ਇਸ ਮੀਟਿੰਗ ਵਿੱਚੋਂ ਉਂਝ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਗ਼ੈਰਹਾਜ਼ਰ ਰਿਹਾ ਹੈ।

ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਤਾਲਮੇਲਵਾਂ ਸੰਘਰਸ਼ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਪਰ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਦੀ ਗ਼ੈਰ ਮੌਜੂਦਗੀ ਕਰਕੇ ਕੋਈ ਫੈਸਲਾ ਸਿਰੇ ਨਹੀਂ ਚੜ੍ਹ ਸਕਿਆ ਹੈ। ਹੁਣ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਤਾਲਮੇਲਵੇ ਸੰਘਰਸ਼ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਦੁਬਾਰਾ ਮੀਟਿੰਗ ਫਿਰ ਸੱਦੀ ਜਾਵੇਗੀ, ਜਿਸ ਵਿੱਚ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਸਰਵਣ ਸਿੰਘ ਪੰਧੇਰ, ਲਖਵਿੰਦਰ ਸਿੰਘ ਲੱਖੋਵਾਲ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਰਹੇ।

 

Advertisement