ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 19 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਦੇਸ਼ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਦਿੱਲੀ ਦੇ ਸਿੰਘੂ, ਟਿਕਰੀ ਤੇ ਗ਼ਾਜ਼ੀਪੁਰ ਬਾਰਡਰਾਂ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਮਠਿਆਈਆਂ ਵੰਡੀਆਂ ਜਾ ਰਹੀਆਂ ਹਨ। ਕਈ ਰਾਜਾਂ ਦੇ ਮੁੱਖ ਮੰਤਰੀਆਂ, ਭਾਜਪਾ ਪ੍ਰਧਾਨ ਜੇਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਸਣੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਐਲਾਨ ਦਾ ਸਵਾਗਤ ਕੀਤਾ ਗਿਆ ਹੈ।