ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਹੈ ਕਿ ਕਿਸਾਨਾਂ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਦੀ ਤਹਿਸੀਲ ਨਿਘਾਸਨ ਦੇ ਤਿਕੁਨੀਆ ਵਿਖੇ ਮਹਾਰਾਜਾ ਅਗਰਸੈਨ ਮੈਦਾਨ ਵਿੱਚ ਹੈਲੀਪੈਡ ਉੱਤੇ ਕਬਜ਼ਾ ਕਰ ਲਿਆ ਹੈ। ਉਹ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ ਜਨਤਕ ਮੀਟਿੰਗ ਵਿੱਚ ਐੱਸਕੇਐੱਮ ਨੇਤਾਵਾਂ ਨੂੰ ਧਮਕੀ ਦਿੱਤੀ ਸੀ।