Farmers protest: ਕਾਰਪੋਰੇਟ ਸੈਕਟਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਟੌਲ ਪਲਾਜ਼ਾ ਪਰਚੀ ਮੁਕਤ ਕੀਤਾ
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਨੌਜਵਾਨ ਸੰਘਰਸ਼ ਕਮੇਟੀ, ਬੀਕੇਯੂ ਮਝੈਲ ਦੇ ਆਗੂਆਂ ਵੱਲੋਂ ਕਾਰਪੋਰੇਟ ਸੈਕਟਰ ਦੇ ਵਿਰੋਧ ਵਿੱਚ 4 ਘੰਟੇ ਵਾਸਤੇ ਨਿੱਝਰਪੁਰਾ ਟੌਲ ਪਲਾਜਾ 'ਤੇ ਧਰਨਾ...
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਨੌਜਵਾਨ ਸੰਘਰਸ਼ ਕਮੇਟੀ, ਬੀਕੇਯੂ ਮਝੈਲ ਦੇ ਆਗੂਆਂ ਵੱਲੋਂ ਕਾਰਪੋਰੇਟ ਸੈਕਟਰ ਦੇ ਵਿਰੋਧ ਵਿੱਚ 4 ਘੰਟੇ ਵਾਸਤੇ ਨਿੱਝਰਪੁਰਾ ਟੌਲ ਪਲਾਜਾ 'ਤੇ ਧਰਨਾ ਲਗਾ ਕੇ ਪਰਚੀ ਮੁਕਤ ਕੀਤਾ। ਇਸ ਧਰਨੇ ਦੀ ਅਗਵਾਈ ਸੂਬਾ ਆਗੂ ਸਰਬਜੀਤ ਸਿੰਘ ਰਾਮਪੁਰਾ, ਹੀਰਾ ਸਿੰਘ ਮਝੈਲ, ਨਰਿੰਦਰ ਪਾਲ ਸਿੰਘ ਭੰਗੂ, ਬਲਦੇਵ ਸਿੰਘ ਕਲੇਰ ਤੇ ਮੰਗਲ ਸਿੰਘ ਰਾਮਪੁਰਾ ਨੇ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਭਾਰਤ ਅਮਰੀਕਾ ਕਰ ਮੁਕਤ ਵਪਾਰ ਦੇ ਸਮਝੌਤੇ ਦਾ ਉਹ ਵਿਰੋਧ ਕਰਦੇ ਹਨ। ਕਿਸਾਨ ਆਗੂਆਂ ਨੇ ਕਿਹਾ ਭਾਰਤ ਅਮਰੀਕਾ ਸਮਝੌਤੇ ਨਾਲ ਭਾਰਤ ਦੀ ਕਿਸਾਨੀ ਅਤੇ ਸਹਾਇਕ ਧੰਦੇ ਮੱਛੀ ਪਾਲਕ ਡੇਅਰੀ ਫਾਰਮਿੰਗ ਜਾਂ ਇਸ ਤਰ੍ਹਾਂ ਦੇ ਹੋਰ ਕਈ ਧੰਦਿਆਂ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਇੰਦਰਜੀਤ ਸਿੰਘ ਕੋਟ ਬੁੱਢਾ, ਗੁਰ ਸਾਹਿਬ ਸਿੰਘ ਚਾਟੀਵਿੰਡ, ਸੁਖਜੀਤ ਸਿੰਘ ਹਰਦੋ ਝੰਡੇ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਮੰਦਹਾਲੀ ਦੀ ਜ਼ਿੰਦਗੀ ਜੀਅ ਰਹੇ ਹਨ।
ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇਮਾਰੀ ਦੌਰਾਨ ਕਿਸਾਨਾਂ ਦੇ ਨੁਕਸਾਨ ਦੀ ਸਰਕਾਰ ਪੂਰੀ ਤਰ੍ਹਾਂ ਭਰਪਾਈ ਕਰੇ, ਅੱਗੇ ਤੋਂ ਫਸਲੀ ਬੀਮਾ ਯੋਜਨਾ ਸ਼ੁਰੂ ਕਰੇ, 2025 ਐਕਟ ਮੁਕੰਮਲ ਵਾਪਸ ਹੋਵੇ, ਪਿਛਲੇ ਭਾਰੀ ਮੀਹ ਦੌਰਾਨ ਨੁਕਸਾਨੀ ਗਈ ਕਣਕ ਸਰਕਾਰ ਚੁੱਕਣ ਦੀ ਗਾਰੰਟੀ ਕਰੇ, ਅੰਦੋਲਨ ਦੌਰਾਨ ਕਿਸਾਨਾਂ ਦੇ ਪਾਏ ਕੇਸ ਸਰਕਾਰ ਰੱਦ ਕਰੇ, ਅੰਦੋਲਨ ਦੀਆਂ ਰਹਿੰਦੀਆਂ ਮੰਗਾਂ 'ਤੇ ਸਰਕਾਰ ਗੌਰ ਕਰੇ, ਕਾਰਪੋਰੇਟ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੀ ਤਰਜ਼ 'ਤੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰੇ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਟੌਲ ਪਲਾਜ਼ਾ 'ਤੇ ਭਾਰਤ ਸਰਕਾਰ, ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।
ਇਸ ਮੌਕੇ ਬਚਿੱਤਰ ਸਿੰਘ, ਗੁਰਸੇਵਕ ਸਿੰਘ, ਗੁਰਭੇਜ ਸਿੰਘ, ਸੋਨੂੰ ਮਾਹਲ, ਦਵਿੰਦਰ ਸਿੰਘ, ਜੀਐਸ ਰੰਧਾਵਾ, ਕੁਲਦੀਪ ਸਿੰਘ, ਤਰਸੇਮ ਸਿੰਘ, ਬਲਵੰਤ ਸਿੰਘ, ਅੰਗਰੇਜ਼ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਰੁਪਿੰਦਰਜੀਤ ਸਿੰਘ, ਪ੍ਰਗਟ ਸਿੰਘ, ਹਰਕਵਲ ਸਿੰਘ, ਹਰਪਾਲ ਸਿੰਘ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

