ਸੋਨੀਪਤ, 31 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਜਬਰੀ ਹਟਾਇਆ ਗਿਆ ਤਾਂ ਉਹ ਇਸ ਵਾਰ ਦੀਵਾਲੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ ਹੀ ਮਨਾਉਣਗੇ। ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਕੇ ਕਿਹਾ ਕਿ ਜੇ ਸਰਕਾਰ ਨੇ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਸ ਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ਖੋਲ੍ਹਣ ਸਬੰਧੀ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਹੀ ਹੋਵੇਗਾ।