ਬਨੂੜ: ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਬਲਾਕ ਬਨੂੜ ਦੇ ਪ੍ਰਧਾਨ ਅਤੇ ਨਜ਼ਦੀਕੀ ਪਿੰਡ ਖਲੌਰ ਦੇ ਨੰਬਰਦਾਰ ਸਤਨਾਮ ਸਿੰਘ ਸੱਤਾ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਯੂਨੀਅਨ ਦੇ ਹੋਰ ਅਹੁਦੇਦਾਰ ਅਤੇ ਬਲਾਕ ਪੱਧਰ ਉੱਤੇ ਇਕਾਈਆਂ ਗਠਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਸ੍ਰੀ ਚੜੂਨੀ ਨੇ ਇਹ ਫ਼ੈਸਲਾ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਮੌਕੇ ਲਿਆ। ਇਸ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਵੀ ਮੌਜੂਦ ਸਨ। ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਲੌਰ ਨੇ ਯੂਨੀਅਨ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨ ਹਿਤਾਂ ਲਈ ਅਤੇ ਯੂਨੀਅਨ ਦੀ ਮਜ਼ਬੂਤੀ ਲਈ ਹਮੇਸ਼ਾ ਕਾਰਜਸ਼ੀਲ ਰਹਿਣਗੇ। -ਪੱਤਰ ਪ੍ਰੇਰਕ