ਕਿਸਾਨ ਮਾਰਚ: ਦਿੱਲੀ ਪੁਲੀਸ ਨੂੰ ਟਿੱਕਰੀ, ਸਿੰਘੂ ਤੇ ਗਾਜ਼ੀਪੁਰ ਸਰਹੱਦਾਂ ’ਤੇ ਸਖ਼ਤ ਚੌਕਸੀ ਦੇ ਹੁਕਮ
ਨਵੀਂ ਦਿੱਲੀ, 21 ਫਰਵਰੀ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ‘ਦਿੱਲੀ ਚਲੋ’ ਮਾਰਚ ਮੁੜ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਸਖ਼ਤ ਚੌਕਸੀ...
Advertisement
ਨਵੀਂ ਦਿੱਲੀ, 21 ਫਰਵਰੀ
ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ‘ਦਿੱਲੀ ਚਲੋ’ ਮਾਰਚ ਮੁੜ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਿੰਨ ਸਰਹੱਦਾਂ 'ਤੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਬੀਤੇ ਦਿਨ ਹੀ ਚੌਕਸ ਰਹਿਣ ਲਈ ਕਿਹਾ ਗਿਆ ਸੀ। ਪੁਲੀਸ ਚੌਕਸੀ ਕਾਰਨ ਜਾਮ ਵਰਗੇ ਹਾਲਾਤ ਪੈਦਾ ਹੋ ਗਏ ਹਨ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Advertisement
Advertisement
×