DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Lakhimpur Kheri Case: ਮਿਸ਼ਰਾ ਪਿਉ-ਪੁੱਤ ਗਵਾਹਾਂ ਨੂੰ ਡਰਾਉਣ ਦੇ ਮਾਮਲੇ ’ਚ ਸ਼ਾਮਲ ਨਹੀਂ

ਉੱਤਰ ਪ੍ਰਦੇਸ਼ ਪੁਲੀਸ ਨੇ ਸੁਪਰੀਮ ਕੋਰਟ ਨੂੰ ਜਾਣੂ ਕਰਵਾਇਆ

  • fb
  • twitter
  • whatsapp
  • whatsapp
Advertisement

Lakhimpur Kheri Case: ਉੱਤਰ ਪ੍ਰਦੇਸ਼ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਾਬਕਾ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦਾ ਪੁੱਤਰ ਆਸ਼ੀਸ਼ ਮਿਸ਼ਰਾ ਜੋ 2021 ਵਿੱਚ ਲਖੀਮਪੁਰ ਖੀਰੀ ’ਚ ਚਾਰ ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮ ਹਨ, ਗਵਾਹਾਂ ਨੂੰ ਕਥਿਤ ਤੌਰ ’ਤੇ ਡਰਾਉਣ-ਧਮਕਾਉਣ ਦੇ ਮਾਮਲੇ ਵਿੱਚ ਸ਼ਾਮਲ ਨਹੀਂ ਸਨ ਅਤੇ ਨਾ ਹੀ ਉਨ੍ਹਾਂ ਖ਼ਿਲਾਫ਼ ਇਸ ਸਬੰਧੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਨੂੰ ਇਹ ਵੀ ਸੂਚਿਤ ਕੀਤਾ ਗਿਆ ਕਿ ਇਸ ਮਾਮਲੇ ਦੀ ਸੁਣਵਾਈ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਬੈਂਚ ਨੇ ਸੁਣਵਾਈ ਦੀ ਪ੍ਰਗਤੀ ਅਤੇ ਅਦਾਲਤ ਸਾਹਮਣੇ ਪੇਸ਼ ਕੀਤੀ ਗਈ ਤਾਜ਼ਾ ਸਥਿਤੀ ਰਿਪੋਰਟ ਦਾ ਨੋਟਿਸ ਲੈਂਦਿਆਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਾਲ ਦਿੱਤੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਮਹੀਨੇ ਹੋਵੇਗੀ।

Advertisement

ਬੈਂਚ ਨੇ ਕਿਹਾ, ‘‘ਅਮਨਦੀਪ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਅਦਾਲਤ ਨੇ ਇਸ ਦਾ ਨੋਟਿਸ ਲਿਆ ਹੈ। ਜਿੱਥੋਂ ਤੱਕ ਅਜੈ ਮਿਸ਼ਰਾ ਤੇ ਆਸ਼ੀਸ਼ ਮਿਸ਼ਰਾ ਦੀ ਭੂਮਿਕਾ ਦਾ ਸਵਾਲ ਹੈ, ਜਾਂਚ ਤੋਂ ਪਤਾ ਲੱਗਦਾ ਹੈ ਕਿ ਉਹ ਇਸ ਕਥਿਤ ਅਪਰਾਧ ਵਿੱਚ ਸ਼ਾਮਲ ਨਹੀਂ ਸਨ।’’ ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੂਨੀਆ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਚਾਰ ਕਿਸਾਨਾਂ ਸਣੇ ਅੱਠ ਲੋਕ ਮਾਰੇ ਗਏ ਸਨ। ਗੁੱਸੇ ਵਿੱਚ ਆਏ ਕਿਸਾਨਾਂ ਨੇ ਕਥਿਤ ਤੌਰ ’ਤੇ ਵਾਹਨ ਚਾਲਕ ਅਤੇ ਭਾਜਪਾ ਦੇ ਦੋ ਵਰਕਰਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ। ਮਿਸ਼ਰਾ ਪਰਿਵਾਰ ਅਤੇ ਹੋਰਾਂ ’ਤੇ ਮੁੱਖ ਹਿੰਸਾ ਮਾਮਲੇ ਦੇ ਗਵਾਹਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਲੱਗੇ ਸਨ। ਬੈਂਚ ਨੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮਾਮਲੇ ਵਿੱਚ ਚੱਲ ਰਹੇ ਮੁਕੱਦਮੇ ਦੀ ਤਾਜ਼ਾ ਸਥਿਤੀ ਦਾ ਵੀ ਨੋਟਿਸ ਲਿਆ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਅਜੇ 62 ਗਵਾਹਾਂ ਤੋਂ ਸਵਾਲ ਕਰਨੇ ਬਾਕੀ ਹਨ। ਦਵੇ ਨੇ ਕਿਹਾ ਕਿ ਮੁਕੱਦਮਾ ਲਗਪਗ ਤਿੰਨ ਮਹੀਨਿਆਂ ਦੇ ਅੰਦਰ ਖ਼ਤਮ ਹੋਣ ਦੀ ਉਮੀਦ ਹੈ। ਇਸ ਸਾਲ 8 ਮਈ ਨੂੰ, ਸਿਖਰਲੀ ਅਦਾਲਤ ਨੇ ਕਾਰਵਾਈ ਦੀ ਸੁਸਤ ਰਫ਼ਤਾਰ ’ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ।

Advertisement

Advertisement
×