ਨਵੀਂ ਦਿੱਲੀ, 6 ਸਤੰਬਰ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 26 ਜੁਲਾਈ ਨੂੰ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਰਜ਼ੀ ‘ਤੇ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦਾ ਬੈਂਚ ਸੁਣਵਾਈ ਕਰ ਰਿਹਾ ਸੀ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ ਦੀ 26 ਸਤੰਬਰ ਤੈਅ ਕੀਤੀ ਹੈ।