ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਹਿਰਾਗਾਗਾ: ਕਿਸਾਨ ਦਿੱਲੀ ਲਈ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਰਵਾਨਾ

ਰਮੇਸ਼ ਭਾਰਦਵਾਜ ਲਹਿਰਾਗਾਗਾ, 13 ਮਾਰਚ ਕਿਸਾਨੀ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਵਿੰਦਰ ਸਿੰਘ ਘੋੜੇਨਾਬ ਦੀ ਅਗਵਾਈ ਵਿੱਚ ਬੀਕੇਯੂ ਰਾਜੇਵਾਲ ਦਾ ਜਥਾ ਇਥੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ।...
Advertisement

ਰਮੇਸ਼ ਭਾਰਦਵਾਜ

ਲਹਿਰਾਗਾਗਾ, 13 ਮਾਰਚ

Advertisement

ਕਿਸਾਨੀ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਵਿੰਦਰ ਸਿੰਘ ਘੋੜੇਨਾਬ ਦੀ ਅਗਵਾਈ ਵਿੱਚ ਬੀਕੇਯੂ ਰਾਜੇਵਾਲ ਦਾ ਜਥਾ ਇਥੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਵਰਕਰ ਅੱਜ 250 ਬੱਸਾਂ ਰਾਹੀਂ ਬਲਾਕ ਲਹਿਰਾਗਾਗਾ ਤੋਂ ਮੂਨਕ ਦੇ ਰਸਤੇ ਰਵਾਨਾ ਹੋਏ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਦਰਬਾਰਾ ਸਿੰਘ ਛਾਜਲਾ ਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨੂੰ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਕਰਨ ਦੀ ਲਿਖਤੀ ਮਨਜ਼ੂਰੀ ਮਿਲ ਗਈ ਹੈ।

Advertisement
Show comments