ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਜਨਵਰੀ
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਹਜ਼ਾਰਾਂ ਕਿਸਾਨ ਸਾਥੀਆਂ ‘ਤੇ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ‘ਚੋਂ ਬਹੁਤੇ ਰੱਦ ਹੋ ਚੁੱਕੇ ਹਨ ਪਰ ਕੁਝ ਕਿਸਾਨ ਆਗੂਆਂ ਨੂੰ ਅਜੇ ਵੀ ਅਦਾਲਤ ਤੋਂ ਨੋਟਿਸ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਕੇਸਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਫਿਰ ਵੀ ਜੇ ਕਿਸੇ ਸਾਥੀ ਨੂੰ ਕੋਈ ਸਮੱਸਿਆ ਆਉਂਦੀ ਹੈ ਜਾਂ ਕਿਸੇ ਅਧਿਕਾਰੀ/ਕਰਮਚਾਰੀ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਸ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਹ ਕਿਸਾਨ ਸਥਾਨਕ ਬਲਾਕ ਜਾਂ ਜ਼ਿਲ੍ਹਾ ਪ੍ਰਧਾਨ ਨਾਲ ਸੰਪਰਕ ਕਰਨ।