ਨਵੀਂ ਦਿੱਲੀ, 22 ਫਰਵਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਅੱਜ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ...
Advertisement
ਕਿਸਾਨ ਅੰਦੋਲਨ
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਸੰਗਰੂਰ/ਖਨੌਰੀ, 21 ਫਰਵਰੀ ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ...
ਸਰਬਜੀਤ ਸਿੰਘ ਭੰਗੂ ਪਟਿਆਲਾ, 21 ਫਰਵਰੀ ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ...
ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 21 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਮੀਟਿੰਗ ਵੀਰਵਾਰ ਨੂੰ ਹੋ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਦੀ ਭਵਿੱਖੀ ਦਿਸ਼ਾ ਤੈਅ ਕਰਨ...
Advertisement
ਨਵੀਂ ਦਿੱਲੀ, 21 ਫਰਵਰੀ ਪੰਜਾਬ ਕਿਸਾਨ ਮਜ਼ਦੂਰ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਦੁਹਰਾਇਆ ਅਤੇ ‘ਸ਼ਾਂਤਮਈ’ ਤਰੀਕੇ ਨਾਲ ਅੱਗੇ ਵਧਣ ਦਾ ਭਰੋਸਾ ਦਿੱਤਾ। ਕਿਸਾਨ ਆਗੂ ਨੇ ਜ਼ੋਰ ਦੇ...
ਨਵੀਂ ਦਿੱਲੀ, 21 ਫਰਵਰੀ ਭਾਜਪਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਗੱਲਬਾਤ ਦੇ ਪੰਜਵੇਂ ਗੇੜ ਦੀ ਪੇਸ਼ਕਸ਼ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਨ ਹੱਲ ਕੱਢਣ ਦੀ ਅਪੀਲ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕਿਸਾਨਾਂ ਦਾ ਵਿਕਾਸ ਕੇਂਦਰ...
ਚੰਡੀਗੜ੍ਹ, 21 ਫਰਵਰੀ ਹਰਿਆਣਾ ਪੁਲੀਸ ਨੇ ਅੱਜ ਮਿੱਟੀ ਪੁੱਟਣ ਵਾਲੀਆਂ ਮਸ਼ੀਨਾਂ(ਜੇਸੀਬੀ) ਮਾਲਕਾਂ ਨੂੰ ਕਿਹਾ ਕਿ ਉਹ ਆਪਣੀਆਂ ਮਸ਼ੀਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ, ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਪੁਲੀਸ ਮੁਤਾਬਕ ਜੇ ਪ੍ਰਦਰਸ਼ਨਕਾਰੀ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ...
ਚੰਡੀਗੜ੍ਹ, 21 ਫਰਵਰੀ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ...
ਨਵੀਂ ਦਿੱਲੀ, 21 ਫਰਵਰੀ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ‘ਦਿੱਲੀ ਚਲੋ’ ਮਾਰਚ ਮੁੜ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਸਖ਼ਤ ਚੌਕਸੀ...
ਮੋਹਿਤ ਖੰਨਾ ਪਟਿਆਲਾ, 20 ਫਰਵਰੀ ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਬਾਅਦ ਵੱਖ-ਵੱਖ ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ ਤੇ ਐੱਸਕੇਐੱਮ-ਆਲ ਇੰਡੀਆ) ਨੇ ਸਪੱਸ਼ਟ ਕੀਤਾ ਹੈ ਕਿ ਉਸ ਨਾਲ ਜੁੜੀਆਂ ਯੂਨੀਅਨਾਂ 21 ਫਰਵਰੀ...
ਪ੍ਰਭੂ ਦਿਆਲ ਸਿਰਸਾ, 20 ਫਰਵਰੀ ਕਿਸਾਨ ਜਥੇਬੰਦੀਆਂ ਵੱਲੋਂ 21 ਫਰਵਰੀ ਨੂੰ ਦਿੱਲੀ ਚੱਲੋ ਦੇ ਦਿੱਤੇ ਸੱਦੇ ਮਗਰੋਂ ਜਿਥੇ ਕਿਸਾਨ ਮੁੜ ਤੋਂ ਇਕੱਠੇ ਹੋ ਰਹੇ ਹਨ ਉਥੇ ਹੀ ਪੁਲੀਸ ਨੇ ਵੀ ਨਾਕਿਆਂ ’ਤੇ ਚੌਕਸੀ ਵਧਾ ਦਿੱਤੀ ਹੈ। ਕਿਸਾਨਾਂ ਨੂੰ ਦਿੱਲੀ ਜਾਣ...
ਚੰਡੀਗੜ੍ਹ, 20 ਫਰਵਰੀ ਕਿਸਾਨ ਜਥੇਬੰਦੀਆਂ ਦੇ 21 ਫਰਵਰੀ ਦੇ ਦਿੱਲੀ ਚੱਲੋ ਸੱਦੇ ਤਹਿਤ ਵੱਡੀ ਗਿਣਤੀ ’ਚ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਜੁੜ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਫਸਲਾਂ ਦੇ...
ਪਟਿਆਲਾ, 19 ਫਰਵਰੀ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਹ ਸੋਮਵਾਰ ਸ਼ਾਮ ਤੱਕ ਕੇਂਦਰ ਦੇ ਪ੍ਰਸਤਾਵ 'ਤੇ ਆਪਣਾ ਫੈਸਲਾ ਸੁਣਾ ਦੇਣਗੇ। ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਐਤਵਾਰ ਰਾਤ ਚੰਡੀਗੜ੍ਹ ਵਿੱਚ ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਨੇ ਘੱਟੋ-ਘੱਟ...
ਪਟਿਆਲਾ, 19 ਫਰਵਰੀ ਇਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ। ਨਰਿੰਦਰਪਾਲ 17 ਫਰਵਰੀ ਨੂੰ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਫਰਵਰੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉਪਰ ਢਾਹੇ ਜ਼ਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ਨੂੰ ਪਰਚੀ ਮੁਕਤ...
ਪ੍ਰਭੂ ਦਿਆਲ ਸਿਰਸਾ, 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਵੱਲੋਂ ਦਿੱਲੀ ਜਾਂਦੇ ਕਿਸਾਨਾਂ ਨੂੰ ਬਾਰਡਰਾਂ ’ਤੇ ਰੋਕੇ ਜਾਣ ਤੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੇ ਵਿਰੋਧ ’ਚ ਟਰੈਕਟਰ ਮਾਰਚ ਕਰਕੇ ਪ੍ਰਦਰਸ਼ਨ ਕੀਤਾ ਗਿਆ। ਟਰੈਕਟਰ ਮਾਰਚ ਕਰਦੇ ਕਿਸਾਨਾਂ...
ਚੰਡੀਗੜ੍ਹ, 17 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਲਈ ਆਰਡੀਨੈਂਸ ਲਿਆਂਦਾ ਜਾਵੇ। ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਸਥਿਤ ਸ਼ੰਭੂ ਅਤੇ ਖਨੌਰੀ 'ਚ...
ਜੋਗਿੰਦਰ ਸਿੰਘ ਮਾਨ/ ਸਰਬਜੀਤ ਸਿੰਘ ਭੰਗੂ/ ਪਰਸ਼ੋਤਮ ਬੱਲੀ ਮਾਨਸਾ/ ਪਟਿਆਲਾ/ਬਰਨਾਲਾ , 17 ਫਰਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੰਜਾਬ ਦੇ ਤਿੰਨ ਭਾਜਪਾ ਨੇਤਾਵਾਂ ਦੇ ਘਰਾਂ ਮੂਹਰੇ ਲਗਾਤਾਰ ਦੋ ਦਿਨਾਂ ਲਈ ਦਿਨ ਰਾਤ ਦੇ ਧਰਨੇ ਅਤੇ ਰਾਜ ਦੇ ਟੌਲ ਪਰਚੀ ਮੁਕਤ...
ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ 16 ਫਰਵਰੀ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ...
ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ 'ਚ ਰੱਖਣਾ ਚਾਹੀਦਾ...
ਚੰਡੀਗੜ੍ਹ, 15 ਫਰਵਰੀ ਕੇਂਦਰ ਸਰਕਾਰ ਦੀ ਕਮੇਟੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਮੇਟੀ ਵਿੱਚ ਸ਼ਾਮਲ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨੀ...
ਨਵੀਂ ਦਿੱਲੀ, 15 ਫਰਵਰੀ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 'ਦਿੱਲੀ ਚਲੋ' ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ...
ਜੋਗਿੰਦਰ ਸਿੰਘ ਮਾਨ ਮਾਨਸਾ, 15 ਫਰਵਰੀ ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵੱਲੋਂ ਰੇਲ ਰੋਕੋ ਦੇ ਸੱਦੇ ਤਹਿਤ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਵਿੱਚ 7 ਥਾਵਾਂ ਉਤੇ ਰੇਲ ਪਟੜੀਆਂ ਉਪਰ ਧਰਨੇ ਦਿੱਤੇ ਗਏ। ਇਹ ਧਰਨੇ...
ਚੰਡੀਗੜ੍ਹ, 15 ਫਰਵਰੀ ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮੀਆਂ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਤਿੰਨ ਕੇਂਦਰੀ ਮੰਤਰੀਆਂ ਦੀ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਕਰੇਗੀ। ਖੇਤੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ...
ਪ੍ਰਭੂ ਦਿਆਲ ਸਿਰਸਾ, 14 ਫਰਵਰੀ ਦਿੱਲੀ ਕੂਚ ਲਈ ਕਿਸਾਨ ਬਾਜ਼ਿਦ ਹਨ। ਕਿਸਾਨ ਆਗੂਆਂ ਨੇ ਆਪਣੀ ਰਣਨੀਤੀ ’ਚ ਤਬਦੀਲੀ ਕੀਤੀ ਹੈ। ਉਹ ਹੁਣ ਟਰੇਡ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਦੇ ਦਿੱਤੇ ਭਾਰਤ ਬੰਦ ਦੌਰਾਨ ਪੁਲੀਸ ਵੱਲੋਂ ਲਾਏ ਬੈਰੀਅਰ...
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਖਨੌਰੀ ਬਾਰਡਰ, 14 ਫਰਵਰੀ ਖਨੌਰੀ ਬਾਰਡਰ ’ਤੇ ਅੱਜ ਹਾਲਾਤ ਮੁੜ ਤਣਾਅ ਵਾਲੇ ਬਣ ਗਏ। ਬਾਅਦ ਦੁਪਹਿਰ ਕਿਸਾਨਾਂ ਨੇ ਅੱਜ ਦੂਜੇ ਦਿਨ ਜਿਉ ਹੀ ਅੱਗੇ ਵਧਣ ਦਾ ਯਤਨ ਕੀਤਾ ਤਾਂ ਹਰਿਆਣਾ ਪੁਲੀਸ ਨਾਲ ਟਕਰਾਅ ਹੋ ਗਿਆ। ਹਰਿਆਣਾ...
ਚੰਡੀਗੜ੍ਹ, 14 ਫਰਵਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਲਈ ਕੇਂਦਰ ਵੱਲੋਂ ਆਉਣ ਵਾਲੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਕਰਨਗੇ ਪਰ ਗੱਲਬਾਤ ਲਈ ਹਾਂ-ਪੱਖੀ ਮਾਹੌਲ ਸਿਰਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ...
ਚੰਡੀਗੜ੍ਹ, 14 ਫਰਵਰੀ ਕਿਸਾਨਾਂ ਦਾ ਪ੍ਰਦਰਸ਼ਨ ਦੇ ਮੱਦੇਨਜ਼ਰ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਦੇ ਅਧਿਕਾਰ ਖੇਤਰ ਵਿਚ ਵਾਇਸ ਕਾਲਾਂ ਨੂੰ ਛੱਡ ਕੇ ਮੋਬਾਈਲ ਇੰਟਰਨੈੱਟ ਸੇਵਾਵਾਂ, ਬਲਕ ਐੱਸਐੱਮਐੱਸ ਅਤੇ ਸਾਰੀਆਂ ਡੋਂਗਲ ਸੇਵਾਵਾਂ 15 ਫਰਵਰੀ ਅੱਧੀ...
ਜੋਗਿੰਦਰ ਸਿੰਘ ਮਾਨ ਮਾਨਸਾ, 14 ਫਰਵਰੀ ਪੰਜਾਬ ’ਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।...
Advertisement

