ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਇਲ: ਮੁਕੰਦਪੁਰ ’ਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦਾ ਕਿਸਾਨਾਂ ਵੱਲੋਂ ਵਿਰੋਧ

ਦੇਵਿੰਦਰ ਸਿੰਘ ਜੱਗੀ ਪਾਇਲ, 8 ਮਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਪਿੰਡ ਮੁਕੰਦਪੁਰ ਪਹੁੰਚਣ ’ਤੇ ਵਿਰੋਧ ਕੀਤਾ ਗਿਆ। ਜਥੇਬੰਦੀਆਂ ਨੇ ਕਾਲੇ ਝੰਡੇ ਲਹਿਰਾ ਕੇ...
Advertisement

ਦੇਵਿੰਦਰ ਸਿੰਘ ਜੱਗੀ

ਪਾਇਲ, 8 ਮਈ

Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਪਿੰਡ ਮੁਕੰਦਪੁਰ ਪਹੁੰਚਣ ’ਤੇ ਵਿਰੋਧ ਕੀਤਾ ਗਿਆ। ਜਥੇਬੰਦੀਆਂ ਨੇ ਕਾਲੇ ਝੰਡੇ ਲਹਿਰਾ ਕੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ, ਕਿਸਾਨਾਂ ਦੀ ਕਾਤਲ ਮੋਦੀ ਸਰਕਾਰ ਮੁਰਦਾਬਾਦ ਤੇ ਰਵਨੀਤ ਬਿੱਟੂ ਵਾਪਸ ਜਾਓ ਨਾਅਰੇ ਮਾਰੇ। ਜਥੇਬੰਦੀ ਦੇ ਬੁਲਾਰਿਆ ਨੇ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਸੁਆਲਾਂ ਦਾ ਜੁਆਬ ਦੇਣ ਲਈ ਚੁਣੌਤੀ ਦਿੱਤੀ। ਇਸ ਕਾਰਨ ਬਿੱਟੂ ਭਾਰੀ ਪੁਲੀਸ ਪਾਰਟੀ ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਬਗ਼ੈਰ ਨਿਕਲ ਗਏ। ਅੱਜ ਦੇ ਵਿਰੋਧ ਦੀ ਅਗਵਾਈ ਭਾਕਿਯੂ ਏਕਤਾ ਉਗਰਾਹਾਂ ਦੇ ਰਾਜਿੰਦਰ ਸਿੰਘ ਸਿਆੜ, ਬਲਵੰਤ ਸਿੰਘ ਘੁਡਾਣੀ, ਜਸਵੀਰ ਸਿੰਘ ਖੱਟੜਾ, ਦਵਿੰਦਰ ਸਿੰਘ ਸਿਰਥਲਾ, ਨਾਜਰ ਸਿੰਘ ਸਿਆੜ, ਦੇਵਿੰਦਰ ਸਿੰਘ ਘਲੋਟੀ, ਜਮਹੂਰੀ ਕਿਸਾਨ ਸਭਾ ਦੇ ਹਰਨੇਕ ਸਿੰਘ ਗੁੱਜਰਵਾਲ, ਅਮਰੀਕ ਸਿੰਘ ਜੜਤੋਲੀ ਅਤੇ ਸੁਰਜੀਤ ਸਿੰਘ ਸੀਲੋਂ ਨੇ ਕੀਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।

Advertisement
Show comments