ਚੰਡੀਗੜ੍ਹ, 10 ਨਵੰਬਰ
ਪੰਜਾਬ ਦੇ 45 ਸਾਲਾ ਕਿਸਾਨ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈਂਦਿਆਂ ਸਿੰਘੂ ਬਾਰਡਰ ਨੇੜੇ ਦਰੱਖਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਕਿਸਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਕੁੰਡਲੀ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਸਥਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ।