Punjab Farmers protest ਸਰਵਣ ਸਿੰਘ ਪੰਧੇਰ ਸਣੇ 102 ਕਿਸਾਨ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਤਬਦੀਲ
ਜੇਲ੍ਹ ਭੇਜੇ ਕਿਸਾਨਾਂ ਵਿਚ 12 ਮਹਿਲਾਵਾਂ ਵੀ ਸ਼ਾਮਲ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਮਾਰਚ
Advertisement
Punjab Farmers protest ਪੰਜਾਬ ਪੁਲੀਸ ਨੇ ਬੁੱਧਵਾਰ ਰਾਤੀਂ ਸ਼ੰਭੂ ਤੇ ਢਾਬੀ ਗੁੱਜਰਾਂ ਬਾਰਡਰ ਖਾਲੀ ਕਰਵਾਉਣ ਮੌਕੇ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇੇਰ ਸਣੇ 102 ਕਿਸਾਨਾਂ ਨੂੰ ਲੰਘੀ ਅੱਧੀ ਰਾਤੀਂ ਕੇਂਦਰੀ ਜੇਲ੍ਹ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ।
ਜੇਲ੍ਹ ਭੇਜੇ ਗਏ ਇਨ੍ਹਾਂ ਕਿਸਾਨ ਆਗੂਆਂ ਵਿੱਚ 12 ਮਹਿਲਾਵਾਂ ਵੀ ਸ਼ਾਮਲ ਹਨ।
ਸ਼ੰਭੂ ਬਾਰਡਰ ’ਤੇ 13 ਮਹੀਨੇ ਚੱਲੇ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੂੰ ਬੁੱਧਵਾਰ ਸ਼ਾਮੀਂ ਜ਼ੀਰਕਪੁਰ ਬੈਰੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
Advertisement