ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਖਨੌਰੀ ਬਾਰਡਰ ਤੋਂ ਹਰਿਆਣਾ ਨੇ ਬੈਰੀਕੇਡ ਹਟਾ ਕੇ ਆਵਾਜਾਈ ਬਹਾਲ ਕੀਤੀ

Punjab News:
ਪੰਜਾਬ ਤੇ ਹਰਿਆਣਾ ਦੀ ਢਾਬੀ ਗੁਜਰਾਂ (ਖਨੌਰੀ) ਸਰਹੱਦ ’ਤੇ ਸੜਕ ਤੋਂ ਅੜਿੱਕੇ ਹਟਾਏ ਜਾਣ ਤੋਂ ਬਾਅਦ ਲੰਘਦੇ ਹੋਏ ਵਾਹਨ
Advertisement

ਗੁਰਨਾਮ ਸਿੰਘ ਚੌਹਾਨ

ਪਾਤੜਾਂ, 21 ਮਾਰਚ

Advertisement

ਹਰਿਆਣਾ ਪੁਲੀਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ 'ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 13 ਮਹੀਨੇ ਪਹਿਲਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਲਈ ਧਰਨਾ ਸ਼ੁਰੂ ਕੀਤਾ ਸੀ।

ਬੁੱਧਵਾਰ ਦੇਰ ਰਾਤ ਪੰਜਾਬ ਪੁਲੀਸ ਨੇ ਧਰਨਾ ਸਥਾਨ ਤੋਂ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਕੇ ਮੋਰਚਾ ਉਠਾ ਦਿੱਤਾ ਸੀ। ਉਸ ਤੋਂ ਬਾਅਦ ਵੀਰਵਾਰ ਸਵੇਰ ਤੋਂ ਹਰਿਆਣਾ ਪੁਲੀਸ ਨੇ ਬਾਰਡਰ 'ਤੇ ਲਾਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਅੱਜ ਮੁੱਖ ਮਾਰਗ 'ਤੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।

Advertisement