Punjab News: ਸੰਸਦੀ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਦਾ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ: ਚੰਨੀ
ਸਾਬਕਾ ਮੁੱਖ ਮੰਤਰੀ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਮਿਜ਼ਾਜਪੁਰਸ਼ੀ
Advertisement
ਗੁਰਨਾਮ ਸਿੰਘ ਚੌਹਾਨ
ਖਨੌਰੀ, 21 ਦਸੰਬਰ
Advertisement
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਢਾਬੀ ਗੁੱਜਰਾਂ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਹੈ ਕਿ ਭਾਰਤ ਦੀ ਸੰਸਦੀ ਕਮੇਟੀ ਨੇ ਖੇਤੀਬਾੜੀ ਸਬੰਧੀ ਰਿਪੋਰਟ ਪੇਸ਼ ਕੀਤੀ ਹੈ ਜਿਸ ਨੂੰ ਤਿਆਰ ਕਰਵਾਉਣ ਲਈ ਉਨ੍ਹਾਂ 30 ਮੈਂਬਰਾਂ ਨਾਲ 17 ਮੀਟਿੰਗਾਂ ਕੀਤੀਆਂ ਸਨ। ਰਿਪੋਰਟ ਪਾਰਲੀਮੈਂਟ ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਹਿਲੀ ਵਾਰ ਹੋਇਆ ਹੈ ਕਿ ਪਾਰਲੀਮੈਂਟ ਵਿੱਚ ਕਿਸੇ ਨੇ ਕਿਸਾਨਾਂ ਦੀ ਗੱਲ ਉਠਾਈ ਹੈ ਜਿਸ ਦੇ ਆਧਾਰ ’ਤੇ ਪੰਜਾਬ ਦੇ ਸੰਸਦ ਮੈਂਬਰ ਇਕੱਠੇ ਹੋ ਕੇ ਆਵਾਜ਼ ਚੁੱਕ ਸਕਦੇ ਹਨ। ਉਨ੍ਹਾਂ ਕਿਹਾ ਕਿ ਪੇਸ਼ ਕੀਤੀ ਗਈ ਰਿਪੋਰਟ ਦਾ ਕੋਈ ਤੋੜ ਨਹੀਂ। ਇਸ ਦਾ ਆਉਣ ਵਾਲੇ ਸਮੇਂ 'ਚ ਕਿਸਾਨਾਂ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਕਿਸਾਨਾਂ ਕੋਲ ਇੱਕ ਗੱਲ ਆ ਗਈ ਹੈ ਕਿ ਪਾਰਲੀਮੈਂਟ ਦੀ ਕਮੇਟੀ ਨੇ ਰਿਪੋਰਟ ਪੇਸ਼ ਕਰ ਦਿੱਤੀ ਹੈ।
Advertisement