ਨਵੀਂ ਦਿੱਲੀ, 21 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ ਸਿੰਘੂ ਬਾਰਡਰ ’ਤੇ ਸਮਾਪਤ ਹੋ ਗਈ। ਇਸ ਮਗਰੋਂ ਪ੍ਰੈੱਸ ਨਾਲ ਗੱਲ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਜਾਰੀ ਰਹਿਣਗੇ ਤੇ ਅਗਲੀ ਬੈਠਕ 27 ਨਵੰਬਰ ਨੂੰ ਹੋਵੇਗੀ। ਕਿਸਾਨ ਅੰਦੋਲਨ ਅੱਗੇ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਭੇਜੀ ਜਾਵੇਗੀ। 29 ਨਵੰਬਰ ਨੂੰ ਸੰਸਦ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ।