ਬਹਰਾਇਚ (ਉੱਤਰ ਪ੍ਰਦੇਸ਼), 6 ਅਕਤੂਬਰ
ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਬਹਰਾਇਚ ਦੇ ਕਿਸਾਨ ਗੁਰਵਿੰਦਰ ਸਿੰਘ ਦਾ ਅੰਤਮ ਸੰਸਕਾਰ ਅੱਜ ਸਵੇਰੇ ਕੀਤਾ ਗਿਆ। ਇਸ ਤੋਂ ਪਹਿਲਾਂ ਪਰਿਵਾਰ ਦੀ ਮੰਗ ’ਤੇ ਲਾਸ਼ ਦਾ ਦੂਜੀ ਵਾਰ ਪੋਸਟਮਾਰਟਮ ਕੀਤਾ ਗਿਆ। ਪੁਲੀਸ ਸੁਪਰਡੈਂਟ ਸੁਜਾਤਾ ਸਿੰਘ ਨੇ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨ ਗੁਰਵਿੰਦਰ ਸਿੰਘ ਨੂੰ ਉਸ ਦੇ ਰਿਸ਼ਤੇਦਾਰਾਂ ਦੀ ਮੰਗ ’ਤੇ ਮੰਗਲਵਾਰ-ਬੁੱਧਵਾਰ ਰਾਤ ਨੂੰ ਦੁਬਾਰਾ ਪੋਸਟ ਮਾਰਟਮ ਕੀਤਾ ਗਿਆ ਹੈ। ਡਾਕਟਰਾਂ ਦਾ ਮਾਹਿਰ ਪੈਨਲ ਲਖਨਊ ਤੋਂ ਨਿਗਰਾਨੀ ਕਰਨ ਲਈ ਆਇਆ ਸੀ। ਪੋਸਟ-ਮਾਰਟਮ ਰਿਪੋਰਟ ਇਸ ਪੈਨਲ ਦੇ ਨਿਰਦੇਸ਼ਾਂ ਅਨੁਸਾਰ ਹੀ ਜਾਰੀ ਕੀਤੀ ਜਾਵੇਗੀ।’