ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਬੈਠ ਕੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ
ਚੰਡੀਗੜ੍ਹ, 17 ਅਪਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ...
Advertisement
ਚੰਡੀਗੜ੍ਹ, 17 ਅਪਰੈਲ
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾ ਦਿੱਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਰਚ ਵਿੱਚ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨਵਦੀਪ ਸਿੰਘ, ਅਨੀਸ਼ ਖਟਕੜ ਅਤੇ ਗੁਰਕੀਰਤ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰੇਲ ਰੋਕੋ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਜਦੋਂ ਤੱਕ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
Advertisement
Advertisement
Advertisement
×