ਕਿਸਾਨਾਂ ਨਾਲ ਮੀਟਿੰਗ ਸਫ਼ਲ ਤੇ ਭਲਕੇ ਖੰਡ ਮਿੱਲ ਮਾਲਕਾਂ ਕੀਤੀ ਜਾਵੇਗੀ ਗੱਲਬਾਤ: ਮਾਨ
ਚੰਡੀਗੜ੍ਹ, 24 ਨਵੰਬਰ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਸਫ਼ਲ ਰਹੀ। ਭਲਕੇ ਸ਼ਨਿੱਚਰਵਾਰ ਨੂੰ ਮਿੱਲ ਮਾਲਕਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਅੱਜ ਕਿਸਾਨ...
Advertisement
ਚੰਡੀਗੜ੍ਹ, 24 ਨਵੰਬਰ
ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਸਫ਼ਲ ਰਹੀ। ਭਲਕੇ ਸ਼ਨਿੱਚਰਵਾਰ ਨੂੰ ਮਿੱਲ ਮਾਲਕਾਂ ਨੂੰ ਸੱਦਿਆ ਜਾਵੇਗਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇਗੀ। ਅੱਜ ਕਿਸਾਨ ਆਗੂਆਂ ਨਾਲ ਬੜੇ ਚੰਗੇ ਮਾਹੌਲ ਵਿਚ ਗੱਲ ਹੋਈ ਹੈ ਅਤੇ ਜੋ ਵੀ ਗੱਲ ਹੋਈ ਹੈ, ਉਸ ’ਤੇ ਸਾਰਿਆਂ ਨੇ ਆਪਣੀ ਸਹਿਮਤੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕਾਂ ਤੇ ਰੇਲਾਂ ਰੋਕ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਠੀਕ ਨਹੀਂ ਹੈ, ਇਸ ਨਾਲ ਲੋਕ ਵਿਰੋਧੀ ਹੁੰਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੇ ਹਾਈਵੇਅ ਖੋਲ੍ਹਣ ਦਾ ਭਰੋਸਾ ਦਿੱਤਾ ਹੈ। ਇਹ ਕੋਈ ਜਿੱਤ ਹਾਰ ਦੀ ਲੜਾਈ ਨਹੀਂ ਹੈ।
Advertisement
Advertisement
×