ਨਵੀਂ ਦਿੱਲੀ, 21 ਨਵੰਬਰ
ਕੇਂਦਰੀ ਮੰਤਰੀ ਮੰਡਲ ਬੁੱਧਵਾਰ ਨੂੰ ਆਪਣੀ ਬੈਠਕ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲਾਂ ਨੂੰ ਹਰੀ ਝੰਡੀ ਦੇ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਇਹ ਬਿੱਲ ਫਿਰ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਗੁਰੂਪੁਰਬ ਦੇ ਮੌਕੇ ‘ਤੇ ਐਲਾਨ ਕੀਤਾ ਸੀ ਕਿ ਸਰਕਾਰ ਦੇਸ਼ ਦੇ ਹਿੱਤ ‘ਚ ਕਾਨੂੰਨਾਂ ਨੂੰ ਵਾਪਸ ਲੈ ਰਹੀ ਹੈ। ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਵੇਗਾ।