ਨਵੀਂ ਦਿੱਲੀ, 16 ਦਸੰਬਰ
ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਅੱਜ ਆਵਾਜਾਈ ਬਹਾਲ ਹੋ ਗਈ। ਇੱਕ ਸਾਲ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਖ਼ਤਮ ਹੋਣ ਮਗਰੋਂ ਇਹ ਸੜਕ ਖਾਲੀ ਕਰਵਾਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਬਾਰਡਰ ‘ਤੇ ਇਕ ਲੇਨ ਨੂੰ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ ਅਤੇ ਵੈਸ਼ਾਲੀ, ਗਾਜ਼ੀਆਬਾਦ ਤੋਂ ਆਉਣ ਵਾਲੇ ਲੋਕ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਲਈ ਲੰਘ ਸਕਦੇ ਹਨ।