ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟਰਾਲੀ ਚੋਰੀ: ਨਾਭਾ ਨਗਰ ਕੌਂਸਲ ਪ੍ਰਧਾਨ ਦੇ ਪਤੀ ਖ਼ਿਲਾਫ਼ ਐੱਫਆਈਆਰ ਦਰਜ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਚੁੱਕਿਆ ਸੀ ਮੁੱਦਾ
ਸੰਕੇਤਕ ਤਸਵੀਰ
Advertisement
ਪੁਲੀਸ ਨੇ ਬੀਤੀ ਰਾਤ 10.30 ਬਜੇ ਤੋਂ ਬਾਅਦ ਨਾਭਾ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਮੁਨੀਸ਼ ਕੁਮਾਰ ਉਰਫ ਪੰਕਜ ਪੱਪੂ ਖ਼ਿਲਾਫ਼ ਕਿਸਾਨਾਂ ਦੀ ਟਰਾਲੀਆਂ ਚੋਰੀ ਕਰਨ ਦੇ ਦੋਸ਼ ਹੇਠ ਐੱਫਆਈਆਰ ਦਰਜ ਕੀਤੀ।

ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੇ ਬਿਆਨਾਂ ’ਤੇ ਇਹ ਕੇਸ ਦਰਜ ਕੀਤਾ। ਸ਼ੰਭੂ ਬਾਰਡਰ ’ਤੇ ਕਿਸਾਨੀ ਧਰਨੇ ਤੋਂ ਟਰਾਲੀਆਂ ਚੋਰੀ ਕਰਨ, ਚੋਰੀ ਦਾ ਮਾਲ ਰੱਖਣ, ਸਬੂਤ ਖੁਰਦ-ਬੁਰਦ ਕਰਨ ਅਤੇ ਸਾਜਿਸ਼ ਕਰਨ ਦੀਆਂ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਵਿੱਚ ਨਾਭਾ ਨਗਰ ਕੌਂਸਲ ਦੀ ਮਦਦ ਨਾਲ ਟਰਾਲੀਆਂ ਚੋਰੀ ਹੋਣ ਦਾ ਮਾਮਲਾ ਜ਼ੋਰ ਨਾਲ ਉਠਿਆ, ਜਿਸ ਮਗਰੋਂ ਸਰਕਾਰ ਨੇ ਦੇਰ ਰਾਤ ਇਹ ਐੱਫਆਈਆਰ ਦਰਜ ਕਰਨ ਦਾ ਫ਼ੈਸਲਾ ਲਿਆ। ਨਾਭਾ ਐੱਸਐੱਚਓ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

 

Advertisement
Tags :
Farmer ProtestKisaan Moarchalatest punjabi newsPunjab Farmer ProtestPunjabi Tribune Newspunjabi tribune updateSKM
Show comments