ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਸਰਬਜੀਤ ਸਿੰਘ ਭੰਗੂ ਪਟਿਆਲਾ, 21 ਫਰਵਰੀ ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ...
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 21 ਫਰਵਰੀ

Advertisement

ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।

Advertisement
Show comments