DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ Land Pooling Policy ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸੂਬਾ ਸਰਕਾਰ ਨੂੰ 20 ਅਗਸਤ ਤੱਕ ਸਥਿਤੀ ਸਾਫ਼ ਕਰਨ ਦਾ ਦਿੱਤਾ ਸਮਾਂ
  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮਰੋਚੇ ਦੇ ਆਗੂ।
Advertisement

ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Advertisement

ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਸਰਕਾਰ ਉਦੋਂ ਤੱਕ ਸਥਿਤੀ ਸਪਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾ ਰੈਲੀ ਕੀਤੀ ਜਾਵੇਗੀ ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।

Advertisement
×