ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 21 ਨਵੰਬਰ
ਨਾਵਲਕਾਰ ਨਾਨਕ ਸਿੰਘ ਦੇ ਪੁੱਤਰ ਅਤੇ ਉੱਘੇ ਪੰਜਾਬੀ ਪ੍ਰਕਾਸ਼ਕ ਕੁਲਵੰਤ ਸਿੰਘ ਸੂਰੀ ਦਾ ਅੱਜ ਦੇਹਾਂਤ ਹੋ ਗਿਆ। ਸ੍ਰੀ ਸੂਰੀ ਅੱਜ ਅੱਜ ਸਵੇਰੇ ਚੱਲ ਵਸੇ ਹਨ ਉਹ 89 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਛੋਟੇ ਭਰਾ ਤੇ ਬਾਲ ਲੇਖਕ ਡਾ. ਕੁਲਬੀਰ ਸਿੰਘ ਸੂਰੀ ਨੇ ਦੱਸਿਆ ਕਿ ਮ੍ਰਿਤਕ ਦੇਹ ਦਾ ਸਸਕਾਰ ਅੱਜ ਬਾਅਦ ਦੁਪਹਿਰ ਦੋ ਵਜੇ ਗੁਰਦੁਆਰਾ ਸ਼ਹੀਦਾਂ ਨੇੜਲੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ।