ਨਵੀਂ ਦਿੱਲੀ, 17 ਅਪਰੈਲ
ਹਿੰਦੀ ਦੇ ਪ੍ਰਸਿੱਧ ਸਾਹਿਤਕਾਰ ਨਰਿੰਦਰ ਕੋਹਲੀ (81) ਦਾ ਅੱਜ ਦੇਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐਸਐਸ ਪ੍ਰਮੁੱਖ ਮੋਹਨ ਭਾਗਵਤ ਨੇ ਨਰਿੰਦਰ ਕੋਹਲੀ ਦੇ ਦੇਹਾਂਤ ’ਤੇ ਦੁੱਖ ਜ਼ਾਹਰ ਕੀਤਾ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਕਰੋਨਾ ਪਾਜ਼ੇਟਿਵ ਹੋਣ ’ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।-ਪੀਟੀਆਈ