ਸਰਕਾਰੀ ਸਕੂਲ ਦੇ 10 ਅਧਿਆਪਕ ਕਰੋਨਾ ਪਾਜ਼ੇਟਿਵ

ਸਰਕਾਰੀ ਸਕੂਲ ਦੇ 10 ਅਧਿਆਪਕ ਕਰੋਨਾ ਪਾਜ਼ੇਟਿਵ

ਡੀਐੱਮਸੀ ਹਸਪਤਾਲ ਲੁਧਿਆਣਾ ਵਿੱਚ ਟੀਕਾ ਲਗਵਾਉਂਦਾ ਹੋਇਆ ਇੱਕ ਵਿਅਕਤੀ।

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 19 ਜਨਵਰੀ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਟੀਕਾਕਰਨ ਦੇ ਪਹਿਲੇ ਗੇੜ ਦੀ ਮੁਹਿੰਮ ਸ਼ੁਰੂ ਹੋ ਗਈ ਹੈ, ਪਰ ਇਸ ਮਹਾਮਾਰੀ ਦੇ ਮੁੜ ਸਿਰ ਚੁੱਕਣ ਦੀਆਂ ਰਿਪੋਰਟਾਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਰਿਹਾ ਹੈ। ਇਸੇ ਤਰ੍ਹਾਂ ਨੇੜਲੇ ਪਿੰਡ ਗਾਲਿਬ ਕਲਾਂ ਦੇ ਸਰਕਾਰੀ ਸਕੂਲ ਦੇ ਦਸ ਅਧਿਆਪਕਾਂ ਦੇ ਕਰੋਨਾ ਟੈਸਟ ਪਾਜ਼ੇਟਿਵ ਆਏ ਹਨ। ਦੋ ਦਿਨ ਪਹਿਲਾਂ ਇਸ ਸਕੂਲ ਦੇ ਇੱਕ ਅਧਿਆਪਕ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਸਿਹਤ ਵਿਭਾਗ ਦੀ ਕਰੋਨਾ ਟੀਮ ਨੇ ਹਰਕਤ ਵਿੱਚ ਆਉਂਦਿਆਂ ਨੋਡਲ ਅਫਸਰ ਡਾ. ਸੰਗੀਤਾ ਗੁਪਤਾ ਦੀ ਅਗਵਾਈ ਹੇਠ ਸਕੂਲ ਦੇ 20 ਅਧਿਆਪਕਾਂ ਦੇ ਸੈਂਪਲ ਲਏ ਗਏ। ਇਨ੍ਹਾਂ ਦੀ ਰਿਪੋਰਟ ਦੇਰ ਰਾਤ ਆਈ, ਜਿਨ੍ਹਾਂ ਵਿੱਚੋਂ 9 ਅਧਿਆਪਕਾਂ ਵਿੱਚ ਕਰੋਨਾ ਦੀ ਪੁਸ਼ਟੀ ਹੋਈ ਹੈ। ਸਕੂਲ ਦੇ ਪ੍ਰਿੰਸੀਪਲ ਮੋਹਨ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਰੋਨਾ ਪਾਜ਼ੇਟਿਵ ਅਧਿਆਪਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਡਾ. ਗੁਪਤਾ ਨੇ ਦੱਸਿਆ ਕਿ ਬੁੱਧਵਾਰ ਨੂੰ ਸਕੂਲ ਵਿੱਚ ਵਿਸ਼ੇਸ ਕੈਂਪ ਲਾ ਕੇ ਸੈਂਪਲ ਲਏ ਜਾਣਗੇ। 

ਕੀ ਕਹਿੰਦੇ ਹਨ ਐੱਸਡੀਐੱਮ

ਉਪ ਮੰਡਲ ਮੈਜਿਸਟਰੇਟ ਨਰਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਸ ਸਬੰਧੀ ਜਾਣੂ ਕਰਵਾ ਦਿੱਤਾ ਹੈ। ਉੱਕਤ ਸਕੂਲ ਸਿੱਧਵਾਂ ਬੇਟ ਹਸਪਤਾਲ ਦੇ ਅਧਿਕਾਰ ਖੇਤਰ ਵਿੱਚ ਹੈ ਫਿਰ ਵੀ ਜਗਰਾਉਂ ਸਿਵਲ ਹਸਪਤਾਲ ਦੀ ਟੀਮ ਇਸ ਅਤਿ ਗੰਭੀਰ ਮਸਲੇ ਨੂੰ ਲੈ ਕੇ ਉਨ੍ਹਾਂ ਦੇ ਨਾਲ ਕੰਮ ਕਰ ਰਹੀ ਹੈ। ਸਿਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਬੁੱਧਵਾਰ ਨੂੰ ਇਸ ਸਬੰਧੀ ਕੈਂਪ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀਈਓ ਰਾਜਿੰਦਰ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਇਸ ਮਸਲੇ ਸਬੰਧੀ ਉਨ੍ਹਾਂ ਦੇ ਸਪੰਰਕ ’ਚ ਹਨ।

ਵੈਕਸੀਨ ਲਈ ਸਮਰਾਲਾ ਵਿੱਚ ਨਵਾਂ ਸੈਂਟਰ ਬਣਾਇਆ 

ਲੁਧਿਆਣਾ (ਟਨਸ): ਲੰਮੀ ਉਡੀਕ ਮਗਰੋਂ ਪੁੱਜੀ ਕਰੋਨਾ ਦਵਾਈ ਲਗਵਾਉਣ ਵਾਲਿਆਂ ਵੱਲੋਂ ਫਿਲਹਾਲ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ। ਇਸ ਲਈ ਸਰਕਾਰੀ ਸੈਂਟਰਾਂ ’ਤੇ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ ਘੱਟ ਹੈ। ਅਜਿਹੇ ’ਚ ਸਿਹਤ ਵਿਭਾਗ ਨੇ ਲੁਧਿਆਣਾ ਸਿਵਲ ਹਸਪਤਾਲ ਸਥਿਤ ਸੈਂਟਰ ਅਤੇ ਖੰਨਾ ਸਿਵਲ ਹਸਪਤਾਲ ਸਥਿਤ ਸੈਂਟਰ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਹੈ। ਸਿਵਲ ਹਸਪਤਾਲ ਲੁਧਿਆਣਾ ਦੀ ਥਾਂ ਹੁਣ ਫੋਰਟਿਸ ਹਸਪਤਾਲ ਨੂੰ ਸੈਂਟਰ ਬਣਾਇਆ ਗਿਆ ਹੈ। ਉਧਰ ਖੰਨਾ ਦੀ ਥਾਂ ਸਮਰਾਲਾ ’ਚ ਨਵਾਂ ਸੈਂਟਰ ਬਣਾਇਆ ਗਿਆ ਹੈ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਇੰਨ੍ਹੀਂ ਦਿਨੀਂ ਸੈਂਟਰ ’ਤੇ ਤਾਇਨਾਤ ਅਧਿਕਾਰੀਆਂ ਨੂੰ ਘੱਟ ਤੋਂ ਘੱਟ 100 ਲੋਕਾਂ ਦੀ ਲਿਸਟ ਤਿਆਰ ਕਰਨ ਲਈ ਕਿਹਾ ਗਿਆ ਹੈ। ਉਹ ਘੱਟ ਹੁੰਦੇ ਹੀ ਸੈਂਟਰ ਨੂੰ ਤੁਰੰਤ ਬਦਲ ਦਿੱਤਾ ਜਾਵੇਗਾ। ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ ’ਚ 340 ਲੋਕਾਂ ਨੂੰ ਕਰੋਨਾ ਦਾ ਟੀਕਾ ਲਗਵਾਇਆ ਗਿਆ ਹੈ। ਹਾਲੇ ਤੱਕ ਜ਼ਿਲ੍ਹੇ ਭਰ ’ਚ 887 ਲੋਕਾਂ ਨੂੰ ਟੀਕਾ ਲੱਗ ਚੁੱਕਾ ਹੈ।

ਸਿਹਤ ਕਾਮਿਆਂ ਨੇ ਖੁਦ ਲਗਵਾਏ ਕਰੋਨਾ ਰੋਕੂ ਟੀਕੇ

ਸਮਰਾਲਾ (ਡੀਪੀਐੱਸ ਬੱਤਰਾ): ਸਿਵਲ ਹਸਪਤਾਲ ਸਮਰਾਲਾ ਵਿਚ ਕਰੋਨਾ ਰੋਕੂ ਵੈਕਸੀਨੇਸ਼ਨ ਦੀ ਸ਼ੁਰੂਆਤ ਕਰਦਿਆਂ ਪਹਿਲੇ ਗੇੜ ਵਿੱਚ ਹਸਪਤਾਲ ਸਟਾਫ਼ ਅਤੇ ਹੋਰ ਹੈਲਥ ਕੇਅਰ ਵਰਕਰਾਂ ਨੂੰ ਇਹ ਵੈਕਸੀਨੇਸ਼ਨ ਲਾਈ ਗਈ। ਹਾਲਾਕਿ ਲੋਕਾਂ ਵਿੱਚ ਵੈਕਸੀਨੇਸ਼ਨ ਨੂੰ ਲੈ ਕੇ ਫੈਲੀਆਂ ਅਫ਼ਵਾਹਾਂ ਅਤੇ ਡਰ ਨੂੰ ਦੂਰ ਕਰਨ ਲਈ ਐੱਸ.ਐੱਮ.ਓ. ਵੱਲੋਂ ਪਹਿਲਾ ਟੀਕਾ ਖੁਦ ਲਗਵਾਇਆ ਗਿਆ।  ਇਸ ਮੌਕੇ ਐੱਸਐੱਮਓ ਡਾ. ਤਾਰਿਕਜੋਤ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਅੱਜ ਪਹਿਲੇ ਗੇੜ ਲਈ 200 ਕਰੋਨਾ ਵੈਕਸੀਨੇਸ਼ਨ ਪ੍ਰਾਪਤ ਹੋਈਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All