ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 23 ਸਤੰਬਰ
ਦਾਖਾ ਪੁਲੀਸ ਨੇ ਗੁਪਤਾ ਸੂਚਨਾ ਦੇ ਆਧਾਰ ’ਤੇ ਨਾਕਾ ਲਾ ਕੇ ਨਾਜਾਇਜ਼ ਸ਼ਰਾਬ ਦੀਆਂ 100 ਬੋਤਲਾਂ ਬਰਾਮਦ ਕੀਤੀਆਂ ਹਨ। ਥਾਣੇਦਾਰ ਅਵਤਾਰ ਸਿੰਘ ਨੇ ਪਿੰਡ ਚੱਕ ਕਲਾਂ ਤੋਂ ਭੱਠਾ ਧੂਹਾ ਨੂੰ ਜਾਂਦੀ ਸੜਕ ਦੇ ਰਜਵਾਹੇ ਦੇ ਪੁਲ ਕੋਲ ਨਾਕੇ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ, ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਸੌ ਬੋਤਲਾਂ ਬਰਾਮਦ ਹੋ ਗਈਆਂ। ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਵਾਸੀ ਕੰਨੀਆਂ ਹੁਸੈਨੀ ਵਜੋਂ ਹੋਈ। ਪੁਲੀਸ ਨੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਹੈ।