ਕੈਂਪ ’ਚ 100 ਯੂਨਿਟ ਖ਼ੂਨਦਾਨ
ਮਾਤਾ ਗੁਜਰੀ ਅਤੇ ਸਾਹਿਬਜ਼ਾਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸ਼ਿਮਲਾਪੁਰੀ ਚਿਮਨੀ ਰੋਡ ਸਥਿਤ ਪੈਲੇਸ ਵਿੱਚ ਲਗਾਇਆ ਗਿਆ, ਜਿਸ ਵਿੱਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ...
Advertisement
ਮਾਤਾ ਗੁਜਰੀ ਅਤੇ ਸਾਹਿਬਜ਼ਾਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸ਼ਿਮਲਾਪੁਰੀ ਚਿਮਨੀ ਰੋਡ ਸਥਿਤ ਪੈਲੇਸ ਵਿੱਚ ਲਗਾਇਆ ਗਿਆ, ਜਿਸ ਵਿੱਚ 100 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਖ਼ੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਬਲਦੇਵ ਸਿੰਘ ਨੇ ਦੱਸਿਆ ਕਿ ਆਤਮ ਨਗਰ ਅਤੇ ਦੱਖਣੀ ਹਲਕੇ ਵਿੱਚ ਇਸ ਮਹੀਨੇ ਹਰ ਐਤਵਾਰ ਤਿੰਨ-ਤਿੰਨ ਵਾਰਡਾਂ ਨੂੰ ਇਕੱਠਾ ਕਰਕੇ ਖ਼ੂਨਦਾਨ ਕੈਂਪ ਲਗਾਏ ਜਾਣਗੇ। ਇਸ ਮੌਕੇ ਸਿਮਰਜੀਤ ਸਿੰਘ ਬਿਰਦੀ, ਲਖਬੀਰ ਸਿੰਘ ਸੰਧੂ, ਹਰਵਿੰਦਰ ਸਿੰਘ ਕਲੇਰ, ਬਲਜੀਤ ਸਿੰਘ ਦਾਸੂਵਾਲ, ਅਮਰਪਾਲ ਸਿੰਘ ਬਿੱਲਾ, ਗੁਲਜਾਰ ਸਿੰਘ, ਬਲਵਿੰਦਰ ਸਿੰਘ ਰੰਧਾਵਾ, ਇੰਦਰਜੀਤ ਸਿੰਘ ਬਿਰਦੀ, ਮੁਖਤਿਆਰ ਸਿੰਘ, ਕੁਲਵੰਤ ਸਿੰਘ ਢਿੱਲੋਂ, ਸੰਦੀਪ ਕੌਰ, ਹਰਜੀਤ ਕੌਰ ਅਤੇ ਹਰਮਨ ਸਿੰਘ ਹਾਜ਼ਰ ਸਨ।
Advertisement
Advertisement
