ਲੁਧਿਆਣਾ: ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਦੇ ਐੱਨਐੱਸਐੱਸ ਵਿਭਾਗ ਨੇ ਨੀਫਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੂਨ ਦਾ ਕੈਂਪ ਲਾਇਆ। ਕੈਂਪ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧਚੜ੍ਹ ਕਿ ਹਿੱਸਾ ਲੈਂਦਿਆਂ 104 ਯੂਨਿਟ ਖੂਨਦਾਨ ਕੀਤਾ। ਕਾਲਜ ਪ੍ਰਿੰਸੀਪਲ ਸਹਿਜਪਾਲ ਸਿੰਘ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ ਨੇ ਐਨਐਸਐਸ ਵਿੰਗ ਦੀ ਇਸ ਵਧੀਆ ਕੋਸ਼ਿਸ਼ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦਾਨ ਕੀਤੇ ਖੂਨ ਦੀ ਇੱਕ-ਇੱਕ ਬੂੰਦ ਅੱਗੋਂ ਕਈ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਖੂਨਦਾਨ ਕਰਨ ਵਾਲੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਨੀਫਾ ਫਾਉਂਡੇਸ਼ਨ ਦੇ ਪ੍ਰਧਾਨ ਸਚਪ੍ਰੀਤ ਸਿੰਘ, ਸਰਬਪ੍ਰੀਤ ਸਿੰਘ, ਪ੍ਰੋ. ਜਸਵੀਰ ਸਿੰਘ ਗਰੇਵਾਲ, ਪ੍ਰੋ. ਸੁਖਜੀਤ ਸਿੰਘ, ਕੋਆਰਡੀਨੇਟਰ ਐਨਐਸਐਸ ਵਿੰਗ ਪ੍ਰੋ. ਜਸਵਿੰਦਰ ਸਿੰਘ ਖਾਲਸਾ ਨੇ ਅਹਿਮ ਭੂਮਿਕਾ ਨਿਭਾਈ। -ਖੇਤਰੀ ਪ੍ਰਤੀਨਿਧ