ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਦੜਾ ਸੱਟਾ ਲਗਵਾਉਣ ਲਗਾਉਣ ਦੇ ਦੋਸ਼ ਤਹਿਤ 11 ਜਣਿਆਂ ਨੂੰ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦਰੇਸੀ ਦੀ ਪੁਲੀਸ ਨੇ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਸ਼ਿਵ ਕੁਮਾਰ ਵਾਸੀ ਵਿਸ਼ਵਕਰਮਾ ਨਗਰ ਤਾਜਪੁਰ ਰੋਡ ਨੂੰ ਕੁਲਦੀਪ ਨਗਰ ਸਥਿਤ ਰਾਜੂ ਟੀ ਸਟਾਲ ਨੇੜੇ ਦੜਾ ਸੱਟਾ ਲਗਾਉਂਦੇ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿਚੋਂ 8620 ਰੁਪਏ ਵੀ ਬਰਾਮਦ ਕੀਤੇ ਗਏ ਹਨ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲੀਸ ਨੇ ਜਗੀਰ ਸਿੰਘ ਦੀ ਅਗਵਾਈ ਹੇਠ ਕੁਲਦੀਪ ਸਿੰਘ ਵਾਸੀ ਇਸਲਾਮਗੰਜ ਨੂੰ ਵਿਸ਼ਵਕਰਮਾ ਮੰਦਰ ਨੇੜੇ ਮਿਲਰਗੰਜ ਵਿੱਚ ਕਿਰਾਏ ਦੀ ਦੁਕਾਨ ਵਿਚ ਸਰਕਾਰੀ ਲਾਟਰੀ ਦੀ ਆੜ ਹੇਠ ਦੜਾ ਸੱਟਾ ਲਗਾਉਂਦਿਆਂ ਗ੍ਰਿਫ਼ਤਾਰ ਕਰਕੇ 5260 ਰੁਪਏ ਬਰਾਮਦ ਕੀਤੇ ਹਨ।